ਪੁਲਿਸ ਵੱਲੋਂ ਕੀਤੀ ਗਈ ਰੇਡ ਦੌਰਾਨ ਮੁਲਜ਼ਮ ਵਰਿੰਦਰ ਕੁਮਾਰ ਉਰਫ਼ ਚਾਂਦਨੀ ਪੁੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਪਾਲਦੀ, ਥਾਣਾ ਮਾਹਿਲਪੁਰ ਆਪਣੇ ਘਰ ਵਿੱਚ ਮੌਜੂਦ ਨਹੀਂ ਸੀ ਹਾਲਾਂਕਿ ਤਲਾਸ਼ੀ ਦੌਰਾਨ ਘਰ ਵਿੱਚੋਂ 4 ਪੇਟੀਆਂ ਸ਼ਰਾਬ (ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ) ਕਥਿਤ ਤੌਰ ‘ਤੇ ਬਰਾਮਦ ਕੀਤੀ ਗਈਆਂ, ਜੋ ਕੁੱਲ 48 ਬੋਤਲਾਂ (36000 ਐਮ.ਐਲ.) ਬਣਦੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ ਵਿੱਚ ਮੁਲਜ਼ਮ ਵਰਿੰਦਰ ਕੁਮਾਰ ਉਰਫ਼ ਚਾਂਦਨੀ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਤੇ ਅਗਲੇਰੀ ਜਾਂਚ ਚੱਲ ਰਹੀ ਹੈ।