ਆਮ ਆਦਮੀ ਪਾਰਟੀ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਬਿਗੁਲ ਵਜਾ ਦੇਵੇਗੀ। ‘ਆਪ’ ਖੰਨਾ ਵਿੱਚ ਇੱਕ ਵੱਡੀ ਰੈਲੀ ਕਰਨ ਜਾ ਰਹੀ ਹੈ। ਜਿਸ ਵਿੱਚ ਮੁੱਖਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਈ ਰਾਜਸਭਾ ਮੈਂਬਰ ਵੀ ਮੌਜੂਦ ਰਹਿਣਗੇ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ‘ਹਰ ਘਰ ਰਾਸ਼ਨ’ ਪਹੁੰਚਾਉਣ ਦੀ ਯੋਜਨਾ ਨੂੰ ਲਾਂਚ ਕਰਨਗੇ। ਇਸ ਰੈਲੀ ਦੇ ਲਈ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਕੀਮ ਦੇ ਲਾਗੂ ਹੋਣ ਦੇ ਨਾਲ ਲੋੜਵੰਦ ਪਰਿਵਾਰਾਂ ਦੇ ਘਰਾਂ ਤੱਕ ਰਾਸ਼ਨ ਦੀ ਸੁਵਿਧਾ ਨੂੰ ਪਹੁੰਚਾ ਦਿੱਤਾ ਜਾਵੇਗਾ। ਦੱਸ ਦੇਈਏ ਕਿ ਸਰਕਾਰ ਤੁਹਾਡੇ ਦੁਆਰ ਮਾਨ ਸਰਕਾਰ ਦੀ ਅਹਿਮ ਯੋਜਨਾ ਹੈ ਜਿਸ ਤਹਿਤ 40 ਦੇ ਕਰੀਬ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਵਿੱਚ ਜਾਕੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਘਰ ਘਰ ਅਨਾਜ ਵੀ ਪਹੁੰਚਾਉਣ ਜਾ ਰਹੀ ਹੈ। ਇਸ ਤੋਂ ਪਹਿਲਾਂ ਇਹ ਰਾਸ਼ਨ ਡਿਪੂਆਂ ਰਾਹੀਂ ਲੋਕਾਂ ਨੂੰ ਮਿਲਦਾ ਹੈ। ਪਿੰਡ ਵਿੱਚ ਇੱਕ ਥਾਂ ਡਿੱਪੂ ਹੋਲਡਰ ਰਾਸ਼ਨ ਦਿੰਦਾ ਹੈ ਜਿਸ ਨੂੰ ਲੋਕ ਆਪਣੇ ਘਰ ਲੈਕੇ ਜਾਂਦੇ ਹਨ ਪਰ ਇਹ ਸਕੀਮ ਦੇ ਲਾਗੂ ਹੋਣ ਤੋਂ ਬਾਅਦ ਰਾਸ਼ਨ ਘਰ ਘਰ ਪਹੁੰਚਾਇਆ ਜਾਵੇਗਾ।