ਕਿਸਾਨਾਂ ਦੇ ਦਿੱਲੀ ਕੂਚ ਨੂੰ ਵੇਖਦਿਆਂ ਪੰਜਾਬ ਵਿੱਚ ਵੀ ਸਖਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੱਖ-ਵੱਖ ਥਾਣਿਆਂ ਅਨੁਸਾਰ ਮੋਬਾਈਲ ਇੰਟਰਨੈਟ ਬੰਦ ਕਰਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।