Home Desh ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ’ਚ ਡਿੱਗਿਆ ਪੰਡਾਲ

ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ ’ਚ ਡਿੱਗਿਆ ਪੰਡਾਲ

128
0

ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਇੱਕ ਪ੍ਰੋਗਰਾਮ ਦੌਰਾਨ ਗੇਟ ਨੰਬਰ ਦੋ ‘ਤੇ ਵੱਡਾ ਪੰਡਾਲ ਡਿੱਗ ਗਿਆ। ਇਸ ਹਾਦਸੇ ਵਿੱਚ 8 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਬਚਾਅ ਲਈ ਪੁਲਿਸ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ ਹੈ। ਡੀਸੀਪੀ ਸਾਊਥ ਮੁਤਾਬਕ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ 2 ‘ਤੇ ਵਿਆਹ ਦੀਆਂ ਤਿਆਰੀਆਂ ਲਈ ਬਣਿਆ ਪੰਡਾਲ ਢਹਿ ਗਿਆ। ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਉਸ ਨੂੰ ਬਾਹਰ ਕੱਢ ਕੇ ਇਲਾਜ ਲਈ ਏਮਜ਼ ਟਰਾਮਾ ਹਸਪਤਾਲ ਲਿਜਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਬਚਾਅ ਲਈ ਮੌਕੇ ‘ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਜੂਦ ਹਨ।

Previous articleCM ਸੁੱਖੂ ਦਾ ਵੱਡਾ ਐਲਾਨ!!
Next articleਬਰਨਾਲਾ ਦੇ ਨਿਤਿਨ ਗਰਗ ਨੇ JEE Mains ‘ਚੋਂ ਹਾਸਲ ਕੀਤੇ 99.65% ਅੰਕ

LEAVE A REPLY

Please enter your comment!
Please enter your name here