Home Desh ਪੀਐੱਮ ਮੋਦੀ ਦਾ ਪੰਜਾਬ ਦੌਰਾ 23 ਤੋਂ, ਚੋਣ ਰੈਲੀਆਂ ਸਬੰਧੀ ਤਰੀਕਾਂ ਦਾ...

ਪੀਐੱਮ ਮੋਦੀ ਦਾ ਪੰਜਾਬ ਦੌਰਾ 23 ਤੋਂ, ਚੋਣ ਰੈਲੀਆਂ ਸਬੰਧੀ ਤਰੀਕਾਂ ਦਾ ਐਲਾਨ

46
0

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 23 ਮਈ ਤੋਂ ਦੋ ਰੋਜ਼ਾ ਦੌਰੇ ‘ਤੇ ਪੰਜਾਬ ਆ ਰਹੇ ਹਨ।

‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 23 ਮਈ ਤੋਂ ਦੋ ਰੋਜ਼ਾ ਦੌਰੇ ‘ਤੇ ਪੰਜਾਬ ਆ ਰਹੇ ਹਨ। ਇਸ ਸਬੰਧੀ ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।’ ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀ ਦਿੱਤੀ। 23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ।ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ। ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ। ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।

Previous articleਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ,
Next articleਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

LEAVE A REPLY

Please enter your comment!
Please enter your name here