ਸਿਹਤ ਮੰਤਰੀ ਨੇ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿੱਖਿਆ ਵਿਭਾਗ ਨੂੰ ਵੀ ਨਾਲ ਲੈ ਕੇ ਕੰਮ ਕੀਤਾ ਜਾਵੇ ਤੇ ਪੰਜਾਬ ਸਰਕਾਰ ਦੀ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਵਿੱਚ ਸੈਕੰਡਰੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆਂ ਨੂੰ ਸ਼ਾਮਲ ਕਰ ਕੇ ਉਨ੍ਹਾਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਵਾਈ ਜਾਵੇ। ਜਿਹੜੇ ਵਿਦਿਆਰਥੀ ਲਾਰਵਾ ਲੱਭਣ ਵਿੱਚ ਸਫ਼ਲ ਹੋਣਗੇ, ਉਨ੍ਹਾਂ ਨੂੰ ਪ੍ਰੀਖਿਆਵਾਂ ਸਬੰਧੀ ਵਿਸ਼ੇਸ਼ ਤੌਰ ਉਤੇ ਅੰਕ ਵੀ ਦਿੱਤੇ ਜਾਣਗੇ।
ਬਲਬੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਕੇਂਦਰ ਤੋਂ ਆਉਣ ਵਾਲੀਆਂ ਦਵਾਈਆਂ ਕਾਰਨ ਦਵਾਈਆਂ ਸਬੰਧੀ ਕਮੀ ਆ ਜਾਂਦੀ ਸੀ ਪਰ ਹੁਣ ਉਨ੍ਹਾਂ ਨੇ ਇਸ ਵੱਲ ਉਚੇਚਾ ਧਿਆਨ ਦਿੰਦਿਆਂ ਇਸ ਸਬੰਧੀ ਕਾਰਵਾਈ ਕਰ ਕੇ ਇਹ ਮੁਸ਼ਕਲ ਹੱਲ ਕਰਵਾ ਦਿੱਤੀ ਹੈ ਤੇ ਹੁਣ ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਖਾਸਕਰ ਕੇ ਜੇਲ੍ਹਾਂ ਸਬੰਧੀ ਦਵਾਈਆਂ ਦੀ ਕਮੀ ਵੱਡੇ ਪੱਧਰ ਉਤੇ ਸਾਹਮਣੇ ਆਈ ਸੀ, ਪਰ ਹੁਣ ਇਸ ਮੁਸ਼ਕਲ ਹੱਲ ਕਰ ਦਿੱਤੀ ਗਈ ਹੈ।
ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਪਟਿਆਲਾ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਇੱਕ ਮੀਡੀਆ ਕਰਮੀ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ਉਤੇ ਪਟਿਆਲਾ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਹਰ ਮੀਡੀਆ ਕਰਮੀ ਨੂੰ ਸਮਾਜ ਪ੍ਰਤੀ ਅਜਿਹੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਈਸ਼ਾ ਸਿੰਗਲ,ਐੱਸਡੀਐੱਮ ਫਤਹਿਗੜ੍ਹ ਸਾਹਿਬ ਇਸਮਤ ਵਿਜੈ ਸਿੰਘ, ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਮੌਜੂਦ ਸਨ।