Home Desh Punjab News: ਪੇਇੰਗ ਗੈਸਟ ਮਾਲਕਾਂ ਲਈ ਅਹਿਮ ਖ਼ਬਰ ! ਡੀਸੀ ਕਪੂਰਥਲਾ ਨੇ...

Punjab News: ਪੇਇੰਗ ਗੈਸਟ ਮਾਲਕਾਂ ਲਈ ਅਹਿਮ ਖ਼ਬਰ ! ਡੀਸੀ ਕਪੂਰਥਲਾ ਨੇ ਜਾਰੀ ਕੀਤੇ ਇਹ ਹੁਕਮ, ਨਾ ਮੰਨਣ ‘ਤੇ ਹੋਵੇਗੀ ਕਾਰਵਾਈ

69
0

ਇਸ ਪ੍ਰੋਫਾਰਮੇ ’ਚ ਪੇਇੰਗ ਗੈਸਟ ਦਾ ਨਾਮ, ਮੋਬਾਈਲ ਨੰਬਰ, ਪੜ੍ਹਾਈ ਜਾਂ ਕੰਮ ਵਾਲੀ ਸੰਸਥਾ ਦਾ ਨਾਮ, ਪਤਾ ਅਤੇ ਉਥੇ ਪੜਨ/ਕੰਮ ਕਰਨ ਦਾ ਸਬੂਤ, ਕਿਸ ਮਿਤੀ ਤੋਂ ਪੀ. ਜੀ ਵਿਚ ਰਹਿ ਰਿਹਾ ਹੈ

ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ’ਚ ਹਰੇਕ ਪੇਇੰਗ ਗੈਸਟ ਦਾ ਮਾਲਕ ਆਪਣੇ ਪੀਜੀ ’ਚ ਸੀਸੀਟੀਵੀ ਕੈਮਰੇ ਲਗਾਉਣ ਤੇ ਚਾਲੂ ਹਾਲਤ ’ਚ ਰੱਖਣ ਦਾ ਪਾਬੰਦ ਹੋਵੇਗਾ।

ਹੁਕਮਾਂ ਅਨੁਸਾਰ ਕੈਮਰਿਆਂ ਦੀ ਰਿਕਾਰਡਿੰਗ ਦਾ ਘੱਟੋ-ਘੱਟ ਇਕ ਮਹੀਨੇ ਦਾ ਬੈਕਅੱਪ ਰੱਖਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਪੇਇੰਗ ਗੈਸਟ ਚਲਾਉਣ ਵਾਲਾ ਇਕ ਨਿਰਧਾਰਤ ਪ੍ਰੋਫਾਰਮੇ ’ਚ ਉਸ ਦੇ ਪੀਜੀ ’ਚ ਰਹਿ ਰਹੇ ਪੇਇੰਗ ਗੈਸਟ ਦਾ ਵੇਰਵਾ ਭਰ ਕੇ ਆਪਣੇ ਨਜ਼ਦੀਕੀ ਪੁਲਿਸ ਥਾਣੇ/ਚੌਕੀ ’ਚ ਤੁਰੰਤ ਦਰਜ ਕਰਾਉਣ ਦਾ ਪਾਬੰਦ ਹੋਵੇਗਾ, ਜਿਸ ’ਚ ਪੇਇੰਗ ਗੈਸਟ ਚਲਾਉਣ ਵਾਲੇ ਮਾਲਕ ਦਾ ਨਾਮ, ਪਤਾ, ਮੋਬਾਈਲ ਨੰਬਰ, ਆਧਾਰ ਕਾਰਡ ਜਾਂ ਕੋਈ ਹੋਰ ਫੋਟੋ ਪਛਾਣ ਪੱਤਰ ਦਾ ਫੋਟੋ ਕਾਪੀ ਸਮੇਤ ਵੇਰਵਾ ਦੇਣਾ ਲਾਜ਼ਮੀ ਹੋਵੇਗਾ।

ਇਸੇ ਤਰ੍ਹਾਂ ਇਸ ਪ੍ਰੋਫਾਰਮੇ ’ਚ ਪੇਇੰਗ ਗੈਸਟ ਦਾ ਨਾਮ, ਮੋਬਾਈਲ ਨੰਬਰ, ਪੜ੍ਹਾਈ ਜਾਂ ਕੰਮ ਵਾਲੀ ਸੰਸਥਾ ਦਾ ਨਾਮ, ਪਤਾ ਅਤੇ ਉਥੇ ਪੜਨ/ਕੰਮ ਕਰਨ ਦਾ ਸਬੂਤ, ਕਿਸ ਮਿਤੀ ਤੋਂ ਪੀ. ਜੀ ਵਿਚ ਰਹਿ ਰਿਹਾ ਹੈ, ਪੱਕਾ ਰਿਹਾਇਸ਼ੀ ਪਤਾ ਅਤੇ ਉਸ ਦਾ ਆਧਾਰ ਕਾਰਡ ਜਾਂ ਕੋਈ ਹੋਰ ਫੋਟੋ ਪਹਿਚਾਣ ਪੱਤਰ ਦਾ ਫੋਟੋ ਕਾਪੀ ਸਮੇਤ ਵੇਰਵਾ, ਜਿਸ ’ਤੇ ਰਿਹਾਇਸ਼ੀ ਪਤਾ ਹੋਵੇ ਦੇਣਾ ਹੋਵੇਗਾ। ਇਹ ਹੁਕਮ 12/09/2024 ਤੱਕ ਲਾਗੂ ਰਹਿਣਗੇ ।

Previous articlePunjab News: ਡੀ.ਈ.ਓ. ਵੱਲੋਂ ਜਾਰੀ ‘ਕਾਰਨ ਦੱਸੋ ਨੋਟਿਸਾਂ’ ਦਾ ਡੀਟੀਐੱਫ ਵੱਲੋ ਵਿਰੋਧ, ਕਿਹਾ- ਲੰਬੀ ਗੈਰਹਾਜ਼ਰੀ ਜਾਂ ਦੂਜੇ ਸਕੂਲਾਂ ਵਿੱਚ ਸ਼ਿਫਟ ਬੱਚਿਆਂ ਦੇ ਨਾਂ ਕੱਟਣੇ ਗੈਰ ਕਾਨੂੰਨੀ ਨਹੀਂ
Next articleਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਦੇ ਪੁਲਿਸ ਰਿਮਾਂਡ ‘ਤੇ ਫੈਸਲਾ ਅੱਜ, ਹਰਪ੍ਰੀਤ ਤੇ ਲਵਪ੍ਰੀਤ ਨੂੰ ਨਸ਼ਾ ਦੇਣ ਵਾਲਾ ਚੌਥਾ ਸਾਥੀ ਪਹੁੰਚਿਆ ਜੇਲ੍ਹ

LEAVE A REPLY

Please enter your comment!
Please enter your name here