ਸੂਬੇ ’ਚ ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ।
ਸੂਬੇ ’ਚ ਹੁੰਮਸ ਭਰੀ ਗਰਮੀ ਨੇ ਲੋਕਾਂ ਦੀ ਪਰੇਸ਼ਾਨੀ ਵਧਾ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਸ਼ਨਿਚਰਾਵਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਬੱਦਲ ਛਾਉਣ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਕੁਝ ਰਾਹਤ ਮਿਲ ਸਕਦੀ ਹੈ। ਐਤਵਾਰ ਤੇ ਸੋਮਵਾਰ ਨੂੰ ਪੰਜਾਬ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਓਧਰ ਮੌਨਸੂਨ ਸੁਸਤ ਪੈਣ ਕਾਰਨ ਦਸ ਦਿਨਾਂ ਤੋਂ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਨਾਂ ਮਾਤਰ ਬਾਰਿਸ਼ ਹੋ ਰਹੀ ਹੈ। ਤੇਜ਼ ਧੁੱਪ ਕਾਰਨ ਤਾਪਮਾਨ 36 ਤੋਂ 40 ਡਿਗਰੀ ਦੇ ਵਿਚਕਾਰ ਚੱਲ ਰਿਹਾ ਹੈ। ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਲੁਧਿਆਣਾ ’ਚ ਹਲਕੀ ਬਾਰਿਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਸ਼ੁੱਕਰਵਾਰ ਨੂੰ ਬਠਿੰਡਾ 40.0 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਵੱਧ ਗਰਮ ਰਿਹਾ। ਚੰਡੀਗੜ੍ਹ ਦਾ ਤਾਪਮਾਨ 36.8, ਅੰਮ੍ਰਿਤਸਰ ਦਾ 38.2, ਲੁਧਿਆਣੇ ਦਾ 35.8, ਪਟਿਆਲੇ ਦਾ 36.3, ਪਠਾਨਕੋਟ ਦਾ 37.9, ਫਰੀਦਕੋਟ ਦਾ 37.0, ਗੁਰਦਾਸਪੁਰ ਦਾ 36.3, ਫਤਿਹਗੜ੍ਹ ਸਾਹਿਬ ਦਾ 36.2, ਫਿਰੋਜ਼ਪੁਰ ਦਾ 38.0 ਤੇ ਜਲੰਧਰ ਦਾ ਤਾਪਮਾਨ 37.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।