Home Desh Punjab News: 2 ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਵਿਅਕਤੀ ਚੜ੍ਹਿਆ ਪੁਲਿਸ ਦੇ...

Punjab News: 2 ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਵਿਅਕਤੀ ਚੜ੍ਹਿਆ ਪੁਲਿਸ ਦੇ ਅੜਿੱਕੇ

38
0

ਜਲੰਧਰ ਵਿੱਚ ਐਤਵਾਰ ਦੇਰ ਰਾਤ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ।

ਜਲੰਧਰ ਵਿੱਚ ਐਤਵਾਰ ਦੇਰ ਰਾਤ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਰੀਬ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਕੋਲ ਉਕਤ ਪੈਸਿਆਂ ਦਾ ਕੋਈ ਸਬੂਤ ਨਹੀਂ ਸੀ, ਜਿਸ ਕਾਰਨ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਰਾਮਦ ਕੀਤੀ ਗਈ ਸਾਰੀ ਨਕਦੀ ਵਿਦੇਸ਼ੀ ਕਰੰਸੀ ਵਿੱਚ ਸੀ।

ਮੁਲਜ਼ਮ ਦੀ ਪਛਾਣ ਪੁਨੀਤ ਸੂਦ ਉਰਫ ਗਾਂਧੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ

ਕਮਿਸ਼ਨਰੇਟ ਪੁਲਿਸ ਦੇਰ ਰਾਤ ਤੱਕ ਜਾਂਚ ਅਤੇ ਪੁੱਛਗਿੱਛ ‘ਚ ਰੁੱਝੀ ਹੋਈ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਪੁਨੀਤ ਸੂਦ ਉਰਫ ਗਾਂਧੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਜਿਸ ਕਾਰਨ ਪੁਲਿਸ ਨੇ ਕ੍ਰੇਟਾ ਕਾਰ ਵੀ ਬਰਾਮਦ ਕੀਤੀ ਹੈ। ਸੰਤਨਗਰ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਕਾਲੇ ਰੰਗ ਦੀ ਕ੍ਰੇਟਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ। ਦੇਰ ਰਾਤ ਤੱਕ ਮੁਲਜ਼ਮ ਪੁਲਿਸ ਨੂੰ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਹੁਣ ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।

ਮੁਲਜ਼ਮ ਕੋਲੋਂ ਕੀਤੀ ਜਾ ਰਹੀ ਪੁੱਛਗਿੱਛ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸਿਟੀ ਪੁਲਿਸ ਵੱਲੋਂ ਥਾਣਾ ਨਈ ਬਾਰਾਦਰੀ ਵਿਖੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੇਰ ਰਾਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਕੋਲੋਂ ਬਰਾਮਦ ਕੀਤੀ ਵਿਦੇਸ਼ੀ ਕਰੰਸੀ ਦੀ ਬਾਜ਼ਾਰੀ ਕੀਮਤ ਕਰੀਬ 2 ਕਰੋੜ ਰੁਪਏ ਹੈ। ਹਾਲਾਂਕਿ ਸੀਪੀ ਸਵਪਨ ਸ਼ਰਮਾ ਨੇ ਅਜਿਹੇ ਕਿਸੇ ਵੀ ਮਾਮਲੇ ਤੋਂ ਇਨਕਾਰ ਕੀਤਾ ਹੈ। ਦੱਸ ਦਈਏ ਕਿ ਪੁਲਿਸ ਮਾਮਲੇ ਦੀ ਹਵਾਲਾ ਐਂਗਲ ਨਾਲ ਜਾਂਚ ਕਰ ਰਹੀ ਹੈ।

Previous articleParis Olympics 2024: ਪੈਰਿਸ ਓਲੰਪਿਕ ਦੀ ਅੰਦਾਜ਼ਨ ਕੀਮਤ ਕਿੰਨੀ ਹੈ, ਮੇਜ਼ਬਾਨ ਦੇਸ਼ ਕਿੰਨੀ ਕਮਾਈ ਕਰਦਾ ਹੈ?
Next articlePunjab News: ਅੰਮ੍ਰਿਤਪਾਲ ਦੀ ਰੱਦ ਹੋ ਸਕਦੀ MP ਮੈਂਬਰਸ਼ਿਪ, EC ਨੂੰ ਝੂਠੀਆਂ ਜਾਣਕਾਰੀਆਂ ਦੇਣ ਦਾ ਇਲਜ਼ਾਮ

LEAVE A REPLY

Please enter your comment!
Please enter your name here