Home Crime ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

42
0

ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿੱਤੀ।

ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿੱਤੀ।
ਬਿਸ਼ਨੋਈ ਨੇ ਜੇਲ੍ਹ ’ਚ ਰਹਿੰਦੇ ਹੋਏ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਦੇ ਮਾਮਲੇ ’ਚ ਐੱਸਆਈਟੀ ਗਠਿਤ ਕਰਨ ਤੇ ਉਸ ਖ਼ਿਲਾਫ਼ ਐੱਫਆਈਆਰਜ਼ ਦਰਜ ਕਰਨ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ।
ਜਸਟਿਸ ਬੇਲਾ ਐੱਮ ਤ੍ਰਿਵੇਦੀ ਤੇ ਜਸਟਿਸ ਐੱਸਸੀ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਆਦੇਸ਼ ’ਚ ਦਖ਼ਲ ਨਹੀਂ ਦੇਣਾ ਚਾਹੁੰਦੇ। ਬੈਂਚ ਨੇ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ।

ਇਹ ਜਾਂਚ ਦਾ ਵਿਸ਼ਾ ਹੈ। ਤੁਹਾਡੇ ਖ਼ਿਲਾਫ਼ 73 ਮਾਮਲੇ ਦਰਜ ਹਨ। ਜੇਲ੍ਹ ’ਚ ਬੰਦ ਬਿਸ਼ਨੋਈ ਵੱਲੋਂ ਕੋਰਟ ’ਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਆਦੇਸ਼ ਪਾਸ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੀਆਂ ਦਲੀਲਾਂ ਨਹੀਂ ਸੁਣੀਆਂ ਗਈਆਂ। ਸੁਪਰੀਮ ਕੋਰਟ ਨੇ ਬਿਸ਼ਨੋਈ ਨੂੰ ਹਾਈ ਕੋਰਟ ਜਾਣ ਦਾ ਨਿਰਦੇਸ਼ ਦਿੱਤਾ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ’ਚ ਹਾਈ ਕੋਰਟ ਨੇ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ’ਚ ਐੱਫਆਈਆਰ ਦਰਜ ਕਰਨ ਤੇ ਆਈਪੀਐੱਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਇਕ ਐੱਸਆਈਟੀ ਤੋਂ ਜਾਂਚ ਕਰਾਉਣ ਦਾ ਆਦੇਸ਼ ਦਿੱਤਾ ਸੀ।
ਹਾਈ ਕੋਰਟ ਨੇ ਜੇਲ੍ਹ ਕੰਪਲੈਕਸ ’ਚ ਕੈਂਦੀਆਂ ਵਲੋਂ ਮੋਬਾਈਲ ਫੋਨ ਦੀ ਵਰਤੋਂ ਨਾਲ ਸਬੰਧਤ ਮਾਮਲੇ ’ਤੇ ਖ਼ੁਦ ਨੋਟਿਸ ਲੈ ਕੇ ਸੁਣਵਾਈ ਕਰਦੇ ਹੋਏ ਇਹ ਆਦੇਸ਼ ਪਾਸ ਕੀਤਾ ਸੀ।
Previous articlePunjab News : ਧੱਕਾ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਦਰਜ ਕਰਨ ਨੂੰ ਲੈ ਕੇ SSP ਦਫਤਰ ਅੱਗੇ ਧਰਨਾ
Next articleਮੁਕਤਸਰ ‘ਚ ਪੰਚਕੁਲਾ ਦੇ ਰਹਿਣ ਵਾਲੇ ਪਿਉ-ਪੁੱਤਰ ਨਾਲ ਪਿਸਤੌਲ ਦੇ ਜ਼ੋਰ ‘ਤੇ ਲੁੱਟ ਦੀ ਕੋਸ਼ਿਸ਼, ਕੁੱਟਮਾਰ ਕੀਤੀ ਤੇ ਗੱਡੀ ਵੀ ਭੰਨੀ

LEAVE A REPLY

Please enter your comment!
Please enter your name here