Home Desh ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਤੇ ADCs ਨਾਲ... Deshlatest NewsPanjabRajniti ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਤੇ ADCs ਨਾਲ ਕੀਤੀ ਮੀਟਿੰਗ, ਦਿੱਤੇ ਇਹ ਨਿਰਦੇਸ਼ By admin - August 9, 2024 30 0 FacebookTwitterPinterestWhatsApp Punjab Government ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ (Local Body Minister) ਬਲਕਾਰ ਸਿੰਘ (Balkar Singh) ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ (Municipal Commissioner) ਅਤੇ ਵਧੀਕ ਡਿਪਟੀ ਕਮਿਸ਼ਨਰਾਂ (ADCs) ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਅਤੇ 49 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ‘ਚ ਚਰਚਾ ਕੀਤੀ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਦਿੱਕਤ ਪੇਸ਼ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਸੁਪਨਾ ਹੈ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸਖਤੀ ਨਾਲ ਕਿਹਾ ਕਿ ਆਪਣੇ ਅਧੀਨ ਆਉਂਦੇ ਏਰੀਏ ਅਧੀਨ ਰੋਜ਼ਾਨਾ ਸਾਫ਼-ਸਫਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਸਮੇਂ-ਸਮੇਂ ਤੇ ਸੀਵਰੇਜ਼ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਭਾਰੀ ਬਾਰਿਸ਼ ਹੋਣ ਦੀ ਸਥਿਤੀ ਵਿੱਚ ਸੀਵਰੇਜ਼ ਬਲਾਕ ਹੋ ਕੇ ਗੰਦਾਂ ਪਾਣੀ ਬਾਹਰ ਗਲੀਆਂ ਅਤੇ ਸੜਕਾਂ ‘ਤੇ ਨਾ ਆਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਮਾਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘੱਟਨਾ ਤੋਂ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਤਾਲਮੇਲ ਰੱਖਿਆ ਜਾਵੇ। ੳਨ੍ਹਾਂ ਨੇ ਇਹ ਵੀ ਕਿਹਾ ਕਿ ਵੈਕਟਰ ਬੋਰਨ ਬੀਮਾਰੀਆਂ ਨੂੰ ਨਜਿੱਠਣ ਲਈ ਵੀ ਯੋਗ ਉਪਰਾਲੇ ਕੀਤੇ ਜਾਣ। ਇਸ ਮੌਕੇ ਮੀਟਿੰਗ ਵਿੱਚ ਸਥਾਨ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉੱਮਾ ਸ਼ੰਕਰ ਗੁੱਪਤਾ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।