Home Desh ਭਾਰਤ ‘ਚ ਘੁਸਪੈਠ ਕਰ ਰਹੇ ਸਨ 11 ਬੰਗਲਾਦੇਸ਼ੀ ਨਾਗਰਿਕ, BSF ਨੇ ਕੀਤਾ...

ਭਾਰਤ ‘ਚ ਘੁਸਪੈਠ ਕਰ ਰਹੇ ਸਨ 11 ਬੰਗਲਾਦੇਸ਼ੀ ਨਾਗਰਿਕ, BSF ਨੇ ਕੀਤਾ ਗ੍ਰਿਫ਼ਤਾਰ

57
0

ਸੀਮਾ ਸੁਰੱਖਿਆ ਬਲ (BSF) ਨੇ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਸਰਹੱਦ ਤੋਂ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਸੀਮਾ ਸੁਰੱਖਿਆ ਬਲ (BSF) ਨੇ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਹੋਏ ਸਰਹੱਦ ਤੋਂ 11 ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਬੀਐਸਐਫ ਦੇ ਹਵਾਲੇ ਨਾਲ ਦੱਸਿਆ ਕਿ ਇਨ੍ਹਾਂ ਬੰਗਲਾਦੇਸ਼ੀ ਨਾਗਰਿਕਾਂ ਨੂੰ ਪੱਛਮੀ ਬੰਗਾਲ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਕੌਮਾਂਤਰੀ ਸਰਹੱਦ (International Border) ਰਾਹੀਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਸੀ।
ਪੀਟੀਆਈ ਦੇ ਅਨੁਸਾਰ, ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਉਨ੍ਹਾਂ ਨੂੰ ਸੂਬਾ ਪੁਲਿਸ ਦੇ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਬੀਐਸਐਫ ਆਪਸੀ ਮੁੱਦਿਆਂ ਨੂੰ ਸੁਲਝਾਉਣ ਲਈ ਆਪਣੇ ਹਮਰੁਤਬਾ ਬੀਜੀਬੀ ਨਾਲ ਨਿਯਮਤ ਸੰਪਰਕ ਵਿੱਚ ਹੈ, ਖਾਸ ਕਰਕੇ ਬੰਗਲਾਦੇਸ਼ ਵਿੱਚ ਭਾਰਤੀ ਨਾਗਰਿਕਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਲੋਕਾਂ ਵਿਰੁੱਧ ਅੱਤਿਆਚਾਰਾਂ ਨੂੰ ਰੋਕਣ ਲਈ।
Previous articleਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਸੰਬੰਧੀ ਮੀਟਿੰਗ ਚ ਪ੍ਰਿੰਸੀਪਲ ਤੇ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਕੀਤਾ ਵਿਚਾਰ
Next articleਸਾਂਝਾ ਅਧਿਆਪਕ ਮੋਰਚਾ ਨੇ ਹਰਜੋਤ ਬੈਂਸ ਦੇ ਘਰ ਵੱਲ ਕੀਤਾ ਰੋਸ ਮਾਰਚ, ਪ੍ਰਮੋਸ਼ਨਾਂ ਸਮੇਤ ਅਧਿਆਪਕ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼

LEAVE A REPLY

Please enter your comment!
Please enter your name here