Home Desh ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ... Deshlatest NewsPanjabRajniti ਰਾਜੋਆਣਾ ਨਾਲ ਮੁਲਾਕਾਤ ਕਰਨ ਪਟਿਆਲਾ ਜੇਲ੍ਹ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, SGPC ਪ੍ਰਧਾਨ ਵੀ ਨਾਲ ਮੌਜੂਦ By admin - August 13, 2024 34 0 FacebookTwitterPinterestWhatsApp ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਤੇ ਭੁੱਖ ਹੜਤਾਲ ਕਰਨ ਦੀ ਗੱਲ ਕਹੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਪਟਿਆਲਾ ਵਿਖੇ ਕੇਂਦਰ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨਾਲ ਮੁਲਕਾਤ ਕਰਨ ਪੁੱਜੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੀ ਨਾਲ ਹਨ। ਦੱਸਣਾ ਬਣਦਾ ਹੈ ਕਿ ਫਾਂਸੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਸਰਕਾਰ ਤੋਂ ਸਜ਼ਾ ਮਾਫ਼ੀ ਦੇ ਮਾਮਲੇ ‘ਚ ਕੋਈ ਪੈਰਵਾਈ ਨਾ ਕਰਨ ‘ਤੇ ਸਿੱਖ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਤੇ ਭੁੱਖ ਹੜਤਾਲ ਕਰਨ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਵੱਲੋਂ ਵੀ ਰਾਜੋਆਣਾ ਨਾਲ ਮੁਲਕਾਤ ਕਰ ਕੇ ਮਾਮਲੇ ਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸੇ ਲੜੀ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਮੰਗਲਵਾਰ ਨੂੰ ਰਾਜੋਆਣਾ ਨਾਲ ਜੇਲ੍ਹ ‘ਚ ਮੁਲਕਾਤ ਕਰਨ ਪੁੱਜੇ ਹਨ।