Home Crime Khanna: ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਮਾਰੀ ਟੱਕਰ, ਬੈਂਕ...

Khanna: ਨਸ਼ਾ ਤਸਕਰਾਂ ਨੇ 3 ਨੌਜਵਾਨਾਂ ਨੂੰ ਕਾਰ ਨਾਲ ਮਾਰੀ ਟੱਕਰ, ਬੈਂਕ ਮੈਨੇਜਰ ਦੀ ਮੌਤ, 2 ਜ਼ਖਮੀ

138
0

 ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ

ਬੀਤੀ ਰਾਤ ਖੰਨਾ ‘ਚ ਕਾਰ ‘ਚ ਸਵਾਰ ਨਸ਼ਾ ਤਸਕਰਾਂ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਦਰੜ ਦਿੱਤਾ। ਹਾਦਸੇ ਵਿੱਚ ਬੈਂਕ ਮੈਨੇਜਰ ਕੁਲਵਿੰਦਰ ਸਿੰਘ (38) ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਬਾਕੀ ਦੋ ਨੌਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ।
ਜ਼ਖ਼ਮੀਆਂ ਦੀ ਪਛਾਣ ਸੋਹਣ ਸਿੰਘ ਅਤੇ ਮਨਮੋਹਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਤੇ ਹੋਰਨਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੁਲਵਿੰਦਰ ਸਿੰਘ ਤੇ ਉਸ ਦੇ ਸਾਥੀ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ, ਜਿਸ ਕਾਰਨ ਉਕਤ ਨੌਜਵਾਨਾਂ ਨੇ ਮੋਟਰਸਾਈਕਲ ਸਵਾਰਾਂ ਨੂੰ ਕਾਰ ਹੇਠਾਂ ਦਰੜ ਦਿੱਤਾ ਹੈ।
ਦੱਸ ਦਈਏ ਕਿ  ਮ੍ਰਿਤਕ ਕੁਲਵਿੰਦਰ ਸਿੰਘ ਸਮਰਾਲਾ ਵਿਖੇ ਇੱਕ ਪ੍ਰਾਈਵੇਟ ਬੈਂਕ ਦਾ ਮੈਨੇਜਰ ਸੀ। ਉਸ ਦੀਆਂ ਦੋ ਬੇਟੀਆਂ ਸਨ ਅਤੇ ਉਸ ਦੀ ਪਤਨੀ ਦੇ ਇੱਕ ਬੱਚਾ ਹੋਣ ਵਾਲਾ ਸੀ। ਪੁਲਿਸ ਵਲੋਂ ਕੁਲਵਿੰਦਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਜਦਕਿ ਹਾਦਸੇ ਵਿਚ ਜ਼ਖ਼ਮੀ 2 ਵਿਅਕਤੀਆਂ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।
ਮਾਛੀਵਾੜਾ ਪੁਲਿਸ ਨਸ਼ਾ ਤਸਕਰਾਂ ਦੀ ਭਾਲ ਕਰ ਰਹੀ ਹੈ ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਡੀਐਸਪੀ ਨੇ ਭਰੋਸਾ ਦਿੱਤਾ ਕਿ ਉਹ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਆਪਣੇ ਬਿਆਨ ਦਰਜ ਕਰਵਾਉਣਗੇ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Previous articleKapurthala: ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੇ ਦੋਸ਼ੀ ਦੀ ਲੋਕਾਂ ਵੱਲੋਂ ਕੁੱਟਮਾਰ, ਹਸਪਤਾਲ ਦਾ ਘਿਰਾਓ
Next articleHolidays ਲਗਾਤਾਰ 2 ਦਿਨ ਬੰਦ ਰਹਿਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ, ਜਾਣੋ ਵਜ੍ਹਾ

LEAVE A REPLY

Please enter your comment!
Please enter your name here