Guru Gobind Singh Stadium ‘ਚ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ‘ਚ CM Bhagwant Mann ਨੇ ਕਿਹਾ ਕਿ
ਮੁੱਖ ਮੰਤਰੀ ਭਾਗਵਤ ਮਾਨ (Bhagwant Mann) ਨੇ ਕਿਹਾ ਕਿ ਸੂਬਾ ਸਰਕਾਰ (Punjab Government) ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ (Mohali International Airport) ਦਾ ਨਾਂ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਨਾਂ ’ਤੇ ਰੱਖਿਆ ਤੇ ਹੁਣ ਹਵਾਈ ਅੱਡੇ ਨੂੰ ਜਾਂਦੀ ਸੜਕ ’ਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਲਗਾਇਆ ਜਾਵੇਗਾ।
ਗੁਰੂ ਗੋਬਿੰਦ ਸਿੰਘ ਸਟੇਡੀਅਮ (Guru Gobind Singh Stadium) ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ (State Level Programme) ਦੌਰਾਨ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤੀ ਹਵਾਈ ਫ਼ੌਜ ਸਟੇਸ਼ਨ ਹਲਵਾਰਾ ‘ਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਭਾਰਤ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।
ਆਜ਼ਾਦੀ ‘ਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਕੀਤਾ ਯਾਦ
ਉਨ੍ਹਾਂ ਕੌਮੀ ਆਜ਼ਾਦੀ ਸੰਘਰਸ਼ ‘ਚ ਪੰਜਾਬੀਆਂ ਦੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਤੇ ਦੇਸ਼ ਨਿਕਾਲਾ ਦੇਣ ਵਾਲੇ 80 ਫੀਸਦੀ ਤੋਂ ਵੱਧ ਪੰਜਾਬ ਦੇ ਸਨ।
ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਬੈਧਨੀ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇ ਪਾਣੀ ਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਵਹਾ ਦਿੱਤੀ।