Home Desh ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਹੁੰਚੀ ਮਾਨਸਾ, ਡਿਪਟੀ ਕਮਿਸ਼ਨਰ ਨੇ ਕੀਤਾ...

ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਪਹੁੰਚੀ ਮਾਨਸਾ, ਡਿਪਟੀ ਕਮਿਸ਼ਨਰ ਨੇ ਕੀਤਾ ਸਵਾਗਤ

26
0

 ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਮਾਨਸਾ ਵਿਖੇ ਪਹੁੰਚੀ।

ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਮਿਸਾਲ ਪੂਰੇ ਪੰਜਾਬ ਵਿੱਚੋਂ ਹੁੰਦੇ ਹੋਏ ਅੱਜ ਮਾਨਸਾ ਵਿਖੇ ਪਹੁੰਚੀ ਜਿੱਥੇ ਮਾਨਸਾ ਜਿਲਾ ਪ੍ਰਸ਼ਾਸਨ ਖਿਡਾਰੀਆਂ ਅਤੇ ਯੂਥ ਕਲੱਬਾਂ ਵੱਲੋਂ ਮਿਸਾਲ ਰੀਸੀਵ ਕੀਤੀ ਗਈ ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਇਹਨਾਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਬਲਾਕ ਤੋਂ ਪੰਜਾਬ ਪਧਰੀ ਖੇਡਾਂ ਦੇ ਦੌਰਾਨ ਸਕੂਲੀ ਵਿਦਿਆਰਥੀ ਅਤੇ ਯੂਥ ਦੇ ਨੌਜਵਾਨ ਹਿੱਸਾ ਲੈਣਗੇ।
ਮਸ਼ਾਲ ਦਾ ਭਰਵਾਂ ਸਵਾਗਤ: ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦੇ ਹੋਏ ਬਠਿੰਡਾ ਤੋਂ ਮਾਨਸਾ ਵਿਖੇ ਪਹੁੰਚੀ। ਜਿੱਥੇ ਪਿੰਡ ਭਾਈ ਦੇਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਿਲ੍ਹੇ ਦੇ ਖਿਡਾਰੀਆਂ ਤੇ ਯੂਥ ਕਲੱਬਾਂ ਵੱਲੋਂ ਮਸ਼ਾਲ ਦਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਪਿੰਡ ਭੈਣੀ ਬਾਘਾ ਵਿਖੇ ਰੱਖੇ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੰਜਾਬ ਭਰ ਦੇ ਖਿਡਾਰੀ ਹਿੱਸਾ ਲੈ ਰਹੇ ਹਨ।
ਉਹਨਾਂ ਕਿਹਾ ਕਿ ਇਹ ਮਸ਼ਾਲ ਮਾਨਸਾ ਤੋਂ ਅੱਗੇ ਸੰਗਰੂਰ ਦੇ ਲਈ ਰਵਾਨਾ ਕੀਤੀ ਜਾਵੇਗੀ। ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਪੰਜਾਬ ਦੀਆਂ ਦਾ ਸ਼ੁਭ ਮਹੁਰਤ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਦੇ ਵਿੱਚ ਬਲਾਕ ਤੋਂ ਪੰਜਾਬ ਪਧਰੀ ਖੇਡਾਂ ਦੇ ਵਿੱਚ ਸਕੂਲੀ ਅਤੇ ਯੂਥ ਦੇ ਨੌਜਵਾਨ ਵੱਡੇ ਪੱਧਰ ‘ਤੇ ਹਿੱਸਾ ਲੈਣਗੇ। ਜਿਸ ਨਾਲ ਸਾਡੇ ਖਿਡਾਰੀਆਂ ਦਾ ਮਨੋਬਲ ਵੀ ਉੱਚਾ ਹੋਵੇਗਾ ਅਤੇ ਇਹਨਾਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਨਸ਼ਿਆਂ ਤੋਂ ਵੀ ਦੂਰ ਰਹਿਣਗੇ।
ਮਿਨੀ ਓਲੰਪਿਕ ਵੱਜੋਂ ਜਾਣੀਆਂ ਜਾਣਗੀਆਂ ਖੇਡਾਂ: ਇਸ ਦੌਰਾਨ ਅੰਤਰਰਾਸ਼ਟਰੀ ਖਿਡਾਰੀ ਵਿਜੇ ਵੀਰ ਵੱਲੋਂ ਵੀ ਮਿਸਾਲ ਮਾਰਚ ਦੇ ਵਿੱਚ ਹਿੱਸਾ ਲਿਆ ਗਿਆ ਤੇ ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਹੀ ਖੁਸ਼ੀ ਹੈ ਕਿ ਅੱਜ ਉਹਨਾਂ ਦੇ ਜਿਲੇ ਦੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਮਿਸਾਲ ਪਹੁੰਚੀ ਹੈ।
ਇਸ ਨਾਲ ਨੌਜਵਾਨਾਂ ਦੇ ਵਿੱਚ ਖੇਡਾਂ ਚੋਂ ਹਿੱਸਾ ਲੈਣ ਦਾ ਉਤਸ਼ਾਹ ਹੋਰ ਵੀ ਵਧੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਮਿਨੀ ਓਲੰਪਿਕ ਵੱਜੋਂ ਹੀ ਗਿਣੀਆਂ ਜਾਂਦੀਆਂ ਹਨ, ਜਿਸ ਵਿੱਚ ਹਰ ਵਰਗ ਦਾ ਖਿਡਾਰੀ ਹਿੱਸਾ ਲੈ ਰਿਹਾ ਹੈ।
Previous article‘ਹੁਣ ਬਹੁਤ ਹੋ ਗਿਆ, ਮੈਂ ਨਿਰਾਸ਼ ਅਤੇ ਡਰੀ ਹੋਈ ਹਾਂ’, Kolkata Doctor Murder Case ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਹਿਲੀ ਵਾਰ ਕੀਤੀ ਟਿੱਪਣੀ
Next articleਪੰਜਾਬ ਕੈਬਨਿਟ ਦੀ ਮੀਟਿੰਗ, ਪੰਜਾਬ ਪੰਚਾਇਤੀ ਨਿਯਮਾਂ ਵਿੱਚ ਅਹਿਮ ਸੋਧ, PCS ਦੇ 59 ਨਵੇਂ ਅਫਸਰਾਂ ਦੀ ਨਿਯੁਕਤੀ ਨੂੰ ਹਰੀ ਝੰਡੀ

LEAVE A REPLY

Please enter your comment!
Please enter your name here