Home Desh ਪੰਜਾਬ ‘ਚ ਅਗਲੇ ਦੋ ਨਹੀਂ ਮੀਂਹ ਦੀ ਸੰਭਾਵਨਾ, 2 ਸਤੰਬਰ ਲਈ ਅਲਰਟ...

ਪੰਜਾਬ ‘ਚ ਅਗਲੇ ਦੋ ਨਹੀਂ ਮੀਂਹ ਦੀ ਸੰਭਾਵਨਾ, 2 ਸਤੰਬਰ ਲਈ ਅਲਰਟ ਜਾਰੀ

33
0

 ਜ਼ਿਲ੍ਹਾ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ ਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ‘ਚ ਮੌਸਮ ਖੁਸ਼ਕ ਰਹਿਗਾ। ਪਿਛਲੇ ਦਿਨ ਵੀ ਮੌਸਮ ਖੁਸ਼ਕ ਰਿਹਾ ਸੀ। ਇਸ ਕਾਰਨ ਪੰਜਾਬ ਦੇ ਔਸਤ ਤਾਪਮਾਨ ਵਿੱਚ 5.9 ਡਿਗਰੀ ਦਾ ਵਾਧਾ ਦਰਜ ਕੀਤਾ। ਅਗਸਤ ਮਹੀਨੇ ‘ਚ ਕੁਲ੍ਹ 8 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਸੀ। ਜੇਕਰ ਮੀਂਹ ਦੀ ਗੱਲ ਕਰੀਏ ਤਾਂ ਸੀਜ਼ਨ ਦੀ ਅਜੇ ਵੀ 24 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦਾ ਅਸਰ ਅਗਲੇ ਬਿਜਲੀ ਉਤਪਾਦਨ ਤੇ ਸਿੰਚਾਈ ‘ਤੇ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

ਪੰਜਾਬ ਵਿੱਚ 2 ਸਤੰਬਰ ਨੂੰ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜ਼ਿਲ੍ਹਾ ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ ਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਕੀਤਾ ਗਿਆ ਹੈ। ਚੰਡੀਗੜ੍ਹ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ‘ਚ ਚੰਗੀ ਬਾਰਿਸ਼ ਹੋਣ ਦਾ ਅਨੁਮਾਨ ਹੈ। 3 ਸਤੰਬਰ ਨੂੰ ਵੀ ਇਹ ਸੰਭਾਵਨਾਵਾਂ ਕਾਇਮ ਰਹਿਣਗੀਆਂ।

ਦੇਸ਼ ਦੇ ਹੋਰ ਇਲਾਕਿਆਂ ਦਾ ਮੌਸਮ

ਦੇਸ਼ ‘ਚ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਦਿੱਲੀ-ਐੱਨ.ਸੀ.ਆਰ. ਸਮੇਤ ਕਈ ਸੂਬਿਆਂ ‘ਚ ਬਾਰਿਸ਼ ਦਾ ਸਿਲਸਿਲਾ ਰੁਕਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਵੀਕੈਂਡ ‘ਤੇ ਦਿੱਲੀ-ਐੱਨਸੀਆਰ ‘ਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਲੱਦਾਖ ਵਿੱਚ ਮੀਂਹ ਦਾ ਪ੍ਰਭਾਵ ਘੱਟ ਰਹੇਗਾ ਅਤੇ ਥੋੜਾ-ਬਹੁਤ ਮੀਂਹ ਪੈ ਸਕਦਾ ਹੈ।

ਦਿੱਲੀ-ਐਨਸੀਆਰ ਵਿੱਚ ਮੀਂਹ ਰੁਕਿਆ

ਦਿੱਲੀ ਵਿੱਚ ਦੋ ਦਿਨਾਂ ਤੱਕ ਮੀਂਹ ਰੁਕੇਗਾ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ 25 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਇਲਾਵਾ ਐੱਨਸੀਆਰ ਦੇ ਗੁਰੂਗ੍ਰਾਮ ‘ਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟੋ-ਘੱਟ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਗਾਜ਼ੀਆਬਾਦ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨੋਇਡਾ ‘ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਸੈਲਸੀਅਸ ਰਹੇਗਾ ਅਤੇ ਇੱਥੇ ਆਸਮਾਨ ‘ਤੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

Previous articleਅੱਜ ਦੇਸ਼ ਨੂੰ ਮਿਲਣਗੀਆਂ 3 ਹੋਰ ਵੰਦੇ ਭਾਰਤ ਟਰੇਨਾਂ, PM ਮੋਦੀ ਦਿਖਾਉਣਗੇ ਹਰੀ ਝੰਡੀ
Next articleਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜਿਲ ਤੋਂ ਮਾਰੀ ਛਾਲ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

LEAVE A REPLY

Please enter your comment!
Please enter your name here