Home Desh ਕਿਸਾਨਾਂ ਨੂੰ ਚੰਡੀਗੜ੍ਹ ‘ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ ‘ਚ...

ਕਿਸਾਨਾਂ ਨੂੰ ਚੰਡੀਗੜ੍ਹ ‘ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ ‘ਚ ਇੱਕ ਹਜ਼ਾਰ ਲੋਕ ਜਾ ਸਕਣਗੇ, SKM ਦੀ ਮਹਾਪੰਚਾਇਤ ਸ਼ੁਰੂ

23
0

ਕਿਸਾਨਾਂ ਨੂੰ ਚੰਡੀਗੜ੍ਹ ‘ਚ ਮਾਰਚ ਕਰਨ ਦੀ ਮਿਲੀ ਇਜਾਜ਼ਤ: ਮਟਕਾ ਚੌਕ ‘ਚ ਇੱਕ ਹਜ਼ਾਰ ਲੋਕ ਜਾ ਸਕਣਗੇ, SKM ਦੀ ਮਹਾਪੰਚਾਇਤ ਸ਼ੁਰੂ

ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਦੋਂਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੈ।
ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਿੱਚ ਸਿਰਫ਼ ਇੱਕ ਹਜ਼ਾਰ ਲੋਕ ਹੀ ਹਿੱਸਾ ਲੈ ਸਕਣਗੇ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਇਜਾਜ਼ਤ ਮਿਲ ਗਈ ਹੈ। ਜਿੱਥੇ ਉਹ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤੀ ਕੀਤੀ ਗਈ ਹੈ।
ਸਾਰੇ ਕਿਸਾਨਾਂ ਨੂੰ ਇਕੱਠੇ ਹੋ ਕੇ ਕਰਨ ਚਾਹਹੀਦਾ ਹੈ ਸੰਘਰਸ਼
ਐਸ.ਕੇ.ਐਮ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਅੱਜ ਮਹਾਂਪੰਚਾਇਤ ਦੀ ਅਹਿਮ ਮੀਟਿੰਗ ਹੈ। ਧਿਆਨ ਉਨ੍ਹਾਂ ਮੁੱਦਿਆਂ ‘ਤੇ ਹੈ। ਜੋ ਕਿਸਾਨਾਂ ਦੀ ਅਹਿਮ ਲੋੜ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪਾਣੀ ਗੰਭੀਰ ਮਸਲਾ ਹੈ। ਪਾਣੀ ਦੂਸ਼ਿਤ ਹੋ ਰਿਹਾ ਹੈ। ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਹੇਠਾਂ ਡਿੱਗ ਰਿਹਾ ਹੈ।

Previous articleDera Beas-ਡੇਰਾ ਬਿਆਸ ਮੁਖੀ ਦਾ ਐਲਾਨਿਆ ਵਾਰਿਸ, ਅੱਜ ਤੋਂ ਹੀ ਸੰਭਾਲਣਗੇ ਗੱਦੀ
Next articleਕੌਣ ਹਨ ਜਸਦੀਪ ਸਿੰਘ ਗਿੱਲ, ਜਿਨ੍ਹਾਂ ਨੂੰ ਐਲਾਨਿਆ ਡੇਰਾ ਬਿਆਸ ਮੁਖੀ ਦਾ ਵਾਰਿਸ

LEAVE A REPLY

Please enter your comment!
Please enter your name here