Home Desh ਨਿਵੇਸ਼ਕਾਂ ਨੂੰ Punjab ਵੱਲ ਖਿੱਚ ਲਿਆਏ ਮਾਨ ਸਰਕਾਰ ਦੇ ਇਤਿਹਾਸਿਕ ਫੈਸਲੇ Deshlatest NewsPanjabRajniti ਨਿਵੇਸ਼ਕਾਂ ਨੂੰ Punjab ਵੱਲ ਖਿੱਚ ਲਿਆਏ ਮਾਨ ਸਰਕਾਰ ਦੇ ਇਤਿਹਾਸਿਕ ਫੈਸਲੇ By admin - September 10, 2024 34 0 FacebookTwitterPinterestWhatsApp ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇੰਡਸਟਰੀ ਤੇ ਨਿਵੇਸ਼ਕਾਂ ਨੂੰ ਖਿੱਚਣ ਲਈ ਵੱਡੇ ਉੱਦਮ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਇੰਡਸਟਰੀ ਤੇ ਨਿਵੇਸ਼ਕਾਂ ਨੂੰ ਖਿੱਚਣ ਲਈ ਵੱਡੇ ਉੱਦਮ ਕੀਤੇ ਹਨ। ਇਸ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਨਵੈਸਟ ਪੰਜਾਬ ਰਾਹੀਂ ਸੂਬੇ ਵਿੱਚ ਹੁਣ ਤੱਕ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਚੁੱਕਾ ਹੈ ਅਤੇ ਸਰਕਾਰ ਸੂਬੇ ਵਿੱਚ ਹੋਰ ਨਿਵੇਸ਼ ਵਧਾਉਣ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸੇ ਹਫਤੇ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ। ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ। ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਮਹੀਨੇ ਮੁੰਬਈ ਦਾ ਦੌਰਾ ਕੀਤਾ। ਸੀਐਮ ਮਾਨ ਨੇ ਮੁੰਬਈ ਵਿੱਚ ਸਨ ਫਾਰਮਾ ਦੇ ਸੀਈਓ ਨਾਲ ਮੁਲਾਕਾਤ ਕੀਤੀ। ਸਨ ਫਾਰਮਾ ਦੇ ਸੀਈਓ ਨਾਲ ਇੱਕ ਮੁੱਖ ਚਰਚਾ ਵਿੱਚ ਕੰਪਨੀ ਨੇ ਪੰਜਾਬ ਵਿੱਚ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟਾਈ ਅਤੇ ਸੂਬੇ ਦੇ ਵਪਾਰਕ ਪੱਖੀ ਮਾਹੌਲ ਦੀ ਸ਼ਲਾਘਾ ਕੀਤੀ। ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀਈਓ ਦਾਮੋਦਰਨ ਸਤਗੋਪਨ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ। ਦਾਮੋਦਰਨ ਸਤਗੋਪਨ ਨੇ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐੱਸ.ਬੀ.ਐਸ. ਨਗਰ) ਅਤੇ ਮੁਹਾਲੀ (ਐੱਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐੱਮਐਂਡਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਤਿਹਾਸ ਸਿਰਜਦਿਆਂ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲੇ ਖਾਣ ਚਾਲੂ ਕਰਕੇ ਮਾਨ ਸਰਕਾਰ ਨੇ ਇਤਿਹਾਸ ਸਿਰਜ ਦਿੱਤੀ। ਇਹ ਖਾਣ ਪਿਛਲੇ ਕਈ ਦਹਾਕਿਆਂ ਤੋਂ ਬੰਦ ਸੀ। ਇਹ ਖਾਣ ਸ਼ੁਰੂ ਹੋਣ ਨਾਲ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਪਛਵਾੜਾ ਕੋਲਾ ਖਾਣ ਸੂਬੇ ਨੂੰ ਅਲਾਟ ਹੋਈ ਸੀ ਪਰ 2015 ਤੋਂ ਇਹ ਬੰਦ ਪਈ ਸੀ। ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ 2022 ਵਿੱਚ ਇਹ ਮਾਮਲਾ ਉਠਾਇਆ ਅਤੇ ਸਹੀ ਤਰੀਕੇ ਨਾਲ ਮਾਮਲੇ ਦੀ ਪੈਰਵਾਈ ਕਰਨ ਨਾਲ ਕੋਲੇ ਦੀ ਸਪਲਾਈ ਬਹਾਲ ਹੋ ਗਈ।