Home Desh ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ...

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਅੱਜ, SBS ਜ਼ਿਲਾ ਪ੍ਰਸ਼ਾਸਨ ਵੱਲੋਂ ਸਾਇਕਲ ਰੈਲੀ ਦਾ ਆਯੋਜਨ

75
0

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ।

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਅੱਜ ਜਨਮ ਦਿਵਸ ਹੈ। ਜਿਨ੍ਹਾਂ ਨੇ 23 ਸਾਲ ਦੀ ਉਮਰ ਵਿੱਚ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਡੀ.ਸੀ ਰਾਜੇਸ਼ ਧੀਮਾਨ, ਐਸ.ਐਸ.ਪੀ ਮਹਿਤਾਬ ਸਿੰਘ, ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਡੀ.ਸੀ., ਐਸ.ਐਸ.ਪੀ., ਐਮ.ਐਲ.ਏ. ਅਤੇ ਡੀ.ਐਸ.ਪੀ ਨੇ ਬੱਚਿਆਂ ਨਾਲ ਸਾਈਕਲ ਰੈਲੀ ਵਿੱਚ ਭਾਗ ਲਿਆ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਸਾਈਕਲ ਚੱਲਾਇਆ। ਇਸ ਮੌਕੇ ਸਾਈਕਲ ਰੈਲੀ ਵਿੱਚ ਆਏ ਬੱਚਿਆਂ ਨੂੰ ਵੀ ਸੰਬੋਧਨ ਕੀਤਾ ਗਿਆ। ਇਸੇ ਕੜੀ ਤਹਿਤ ਅੱਜ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਆਮ ਨੌਜਵਾਨਾਂ ਨਾਲ ਸਾਈਕਲ ਰੈਲੀ ਕੱਢੀ ਗਈ।

ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੈਂਕੜੇ ਨੌਜਵਾਨਾਂ ਨੇ ਆਈ.ਟੀ.ਆਈ ਗਰਾਊਂਡ ਤੋਂ ਸ਼ੁਰੂ ਕੀਤੀ ਗਈ। ਇਸ ਸਾਈਕਲ ਰੈਲੀ ਵਿੱਚ ਸ਼ਾਮਲ ਹੋ ਕੇ ਵਿਦਿਆਰਥੀਆਂ, ਬੁੱਧੀਜੀਵਿਆਂ ਨੇ ਆਈ.ਟੀ.ਆਈ ਗਰਾਊਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਰਸਤਿਆਂ ਵਿੱਚੋਂ ਦੀ ਹੁੰਦੀ ਹੋਏ ਇੱਥੇ ਸਮਾਪਤ ਹੋਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਐਕਸ ‘ਤੇ ਪੋਸਟ ਕਰ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ।

Previous articleNotice To Former Ministers: ਮਾਨ ਦਾ 5 ਸਾਬਕਾ ਮੰਤਰੀਆਂ ਨੂੰ ਹੁਕਮ, ਸਰਕਾਰੀ ਕੋਠੀ ਕਰੋ ਖਾਲੀ
Next articleਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ

LEAVE A REPLY

Please enter your comment!
Please enter your name here