Home Desh ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ... Deshlatest NewsPanjabRajniti ਮੋਗਾ ਦੇ ਪਿੰਡ ਚੱਕ ਕਿਸ਼ਨਾ ਸਰਬਸੰਮਤੀ ਨਾਲ ਚੁਣਿਆ ਗਿਆ ਸਰਪੰਚ, 24 ਸਾਲਾ ਲਾਅ ਦੇ ਵਿਦਿਆਰਥੀ ਨੂੰ ਸੌਂਪੀ ਗਈ ਕਮਾਨ By admin - September 28, 2024 310 0 FacebookTwitterPinterestWhatsApp ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਸ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ। ਨਾਮਜ਼ਦਗੀ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈ ਹੈ। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸ਼ਨਾ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਬਣਾਇਆ ਹੈ। 5 ਸਾਲ ਮਾਤਾ ਵੀ ਕਰ ਚੁੱਕੀ ਹੈ ਸਰਪੰਚੀ ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ ਜਿਸ ਵਿੱਚ ਸਰਪੰਚ ਚੁਣਿਆ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਪਿਛਲੇ 5 ਸਾਲਾਂ ਤੋਂ ਸਰਪੰਚ ਹਨ। ਉਸ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਚੁਣ ਲਿਆ ਹੈ। ਪਰਮਪਾਲ ਕਾਨੂੰਨ ਦਾ ਵਿਦਿਆਰਥੀ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਨਾਲ ਹੀ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਇਆ ਜਾਵੇਗਾ। ਪਰਮਪਾਲ ਨੇ ਕਿਹਾ ਕਿ ਉਹ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਪਿੰਡਾਂ ਵਿੱਚ ਪੀਣ ਵਾਲੇ ਮਾੜੇ ਪਾਣੀ, ਜਿਸ ਨਾਲ ਕੈਂਸਰ ਵੱਧ ਰਿਹਾ ਹੈ, ਨਾਲ ਨਜਿੱਠਣ ਲਈ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਵਾਂਗੇ ਅਤੇ ਹਮੇਸ਼ਾ ਲੋਕਾਂ ਦੇ ਨਾਲ ਖੜੇ ਰਹਾਂਗੇ। 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰ ਦਾ ਦੌਰ ਜਾਰੀ ਹੈ। 4 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆ ਜਾ ਸਕਣਗੀਆਂ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਜਾਵੇਗੀ ਜਿਸ ਮਗਰੋਂ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਸ਼ਾਮ ਦੇ ਸਮੇਂ ਹੀ ਵੋਟਾਂ ਦੀ ਗਿਣਤੀ ਕਰਨ ਮਗਰੋਂ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਲਈ ਚੋਣ ਕਮਿਸ਼ਨ ਅਤੇ ਜ਼ਿਲ੍ਹਾਂ ਪ੍ਰਸ਼ਾਸਨਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਵੀ ਕਰੜੀ ਕੀਤੀ ਗਈ ਹੈ। ਪਿੰਡਾਂ ਵਿੱਚ ਚੋਣਾਂ ਦਾ ਐਲਾਨ ਹੋਣ ਤੋਂ ਹੀ ਲੈਕੇ ਚੋਣ ਜ਼ਾਬਤਾ ਲਾਗੂ ਹੈ। ਪਿੰਡਾਂ ਵਿੱਚ ਪੰਚਾਇਤਾਂ ਨੂੰ ਸਰਕਾਰ ਨੇ ਪਹਿਲਾਂ ਹੀ ਭੰਗ ਕਰ ਦਿੱਤਾ ਸੀ ਅਤੇ ਚੋਣਾਂ ਨਾਲ ਸਬੰਧਿਤ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵੀ ਪਹੁੰਚਿਆ ਸੀ।