ਪੁਲਿਸ ਨੂੰ ਨਸ਼ੇ ਨਾਲ ਸਬੰਧਿਤ ਜਾਣਕਾਰੀ ਦੇਣ ਵਾਲੇ ਲੋਕਾਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ ਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਪਿੰਡ ਦੌਲੇਵਾਲਾ ਮਾਇਰ ਦੇ ਚਾਰ ਪਰਿਵਾਰਾਂ ਦੀਆਂ ਕਰੀਬ ਡੇਢ ਕਰੋੜ ਦੀਆਂ ਜਾਇਦਾਦਾਂ ਉੱਪਰ ਪੁਲਿਸ ਵੱਲੋਂ ਨੋਟੀਫਿਕੇਸ਼ਨ ਚਿਪਕਾ ਕੇ ਪਾਬੰਦੀ ਲਗਾਈ ਗਈ। ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਪਰਮਜੀਤ ਸਿੰਘ ਪੰਮਾ ਪੁੱਤਰ ਮਲੂਕ ਸਿੰਘ ਦੀ 20 ਲੱਖ ਰੁਪਏ, ਗੁਰਦੀਪ ਕੌਰ ਪਤਨੀ ਪਿੱਪਲ ਸਿੰਘ ਦੀ 22 ਲੱਖ ਰੁਪਏ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮਿਹਰ ਸਿੰਘ ਦੀ 45 ਲੱਖ 10 ਹਜ਼ਾਰ 574 ਰੁਪਏ ਅਤੇ ਮਲਕੀਤ ਕੌਰ ਕੀਤੋ ਪਤਨੀ ਗੁਰਦੀਪ ਸਿੰਘ ਦੀ 62 ਲੱਖ 40 ਹਜ਼ਾਰ ਦੇ ਕਰੀਬ ਜਾਇਦਾਦ ‘ਤੇ ਪਾਬੰਦੀ ਦੇ ਨੋਟਿਸ ਚਿਪਕਾਏ ਗਏ।
ਛਣ ‘ਤੇ ਉਨ੍ਹਾਂ ਦੱਸਿਆ ਕਿ ਇਹ ਲੋਕ ਨਸ਼ਾ ਤਸਕਰੀ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਵਿਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕਾਂ ‘ਤੇ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮੇ ਦਰਜ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿਚ ਜਾਂ ਇਲਾਕੇ ਅੰਦਰ ਹੋਰ ਜਿੱਥੇ ਕਿਤੇ ਵੀ ਨਸ਼ਾ ਤਸਕਰਾਂ ਦੀ ਸਾਨੂੰ ਜਾਣਕਾਰੀ ਮਿਲਦੀ ਹੈ ਜਾਂ ਕਈ ਹੋਰਨਾਂ ਮੁਕੱਦਮਿਆਂ ਵਿਚ ਲੋੜੀਂਦੇ ਹਨ, ਉਨ੍ਹਾਂ ਦੀਆਂ ਜਾਇਦਾਦਾਂ ਸਬੰਧੀ ਕੇਸ ਬਣਾ ਕੇ ਅੱਗੇ ਭੇਜੇ ਜਾਣਗੇ ਤਾਂ ਜੋ ਪ੍ਰਵਾਨਗੀ ਮਿਲਣ ਤੋਂ ਬਾਅਦ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਲੈ ਕੇ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਪੁਲਿਸ ਨੂੰ ਨਸ਼ੇ ਨਾਲ ਸਬੰਧਿਤ ਲੋਕਾਂ ਦੀ ਜਾਣਕਾਰੀ ਦੇਣ ਅਤੇ ਜਾਣਕਾਰੀ ਦੇਣ ਵਾਲੇ ਲੋਕਾਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ ਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਕੋਟ ਈਸੇ ਖਾਂ ਦੇ ਮੁੱਖੀ ਮੈਡਮ ਅਰਸ਼ਪ੍ਰੀਤ ਕੌਰ ਗਰੇਵਾਲ, ਦੌਲੇਵਾਲਾ ਚੌਂਕੀ ਦੇ ਇੰਚਾਰਜ ਰਘਵਿੰਦਰ ਧੀਰ ਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।