ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਰੇਸ਼ ਜਿੰਦਲ ਨੇ ਦੱਸਿਆ ਕਿ ਕੁਝ ਮਹੀਨੇ ਪਹਿਲੋਂ ਉਨ੍ਹਾਂ ਨੂੰ ਇੱਕ ਮੋਬਾਈਲ ਨੰਬਰ ਤੋਂ ਫੋਨ ਆਇਆ l
ਕਾਰੋਬਾਰੀ ਦਾ ਮੋਬਾਈਲ ਫੋਨ ਹੈਕ ਕਰ ਕੇ ਨੌਂਸਰਬਾਜ ਨੇ ਉਨ੍ਹਾਂ ਦੇ ਖਾਤੇ ’ਚੋਂ 1 ਲੱਖ 51 ਹਜ਼ਾਰ ਰੁਪਏ ਦੀ ਰਕਮ ਕਢਵਾ ਲਈ l ਇਸ ਮਾਮਲੇ ਵਿੱਚ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਸੈਕਟਰ 39 ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਸੁਰੇਸ਼ ਜਿੰਦਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੁਰੇਸ਼ ਜਿੰਦਲ ਨੇ ਦੱਸਿਆ ਕਿ ਕੁਝ ਮਹੀਨੇ ਪਹਿਲੋਂ ਉਨ੍ਹਾਂ ਨੂੰ ਇੱਕ ਮੋਬਾਈਲ ਨੰਬਰ ਤੋਂ ਫੋਨ ਆਇਆ l ਕਾਲਰ ਨੇ ਖੁਦ ਨੂੰ ਐਸਬੀਆਈ ਬੈਂਕ ਦੀ ਕਸਟਮਰ ਕੇਅਰ ਦਾ ਮੁਲਾਜ਼ਮ ਦੱਸਿਆ l ਕਾਲਰ ਨੇ ਅਜੇ ਗੱਲ ਸ਼ੁਰੂ ਹੀ ਕੀਤੀ ਸੀ ਕਿ ਸੁਰੇਸ਼ ਕੁਮਾਰ ਦਾ ਮੋਬਾਈਲ ਬੰਦ ਹੋ ਗਿਆ l ਕਾਰੋਬਾਰੀ ਨੇ ਦੇਖਿਆ ਕਿ ਉਨ੍ਹਾਂ ਦਾ ਫੋਨ ਹੈਕ ਹੋ ਗਿਆ ਸੀ l ਕੁਝ ਸਮੇਂ ਬਾਅਦ ਸੁਰੇਸ਼ ਜਿੰਦਲ ਨੇ ਜਦ ਆਪਣੀ ਈਮੇਲ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਖਾਤੇ ’ਚੋਂ 1ਲੱਖ 51ਹਜ਼ਾਰ ਦੀ ਰਕਮ ਟਰਾਂਸਫਰ ਹੋ ਚੁੱਕੀ ਹੈ। ਉਧਰ ਇਸ ਮਾਮਲੇ ਵਿੱਚ ਥਾਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਕਾਰੋਬਾਰੀ ਸੁਰੇਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਪੜਤਾਲ ਕਰ ਕੇ ਮੁਲਜ਼ਮਾਂ ਦੇ ਖਿਲਾਫ਼ ਐਫਆਈਆਰ ਦਰਜ ਕੀਤੀ l