Home Crime ਜਲੰਧਰ ‘ਚ ਲੁੱਟਖੋਹ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ, ਪੁਲਿਸ...

ਜਲੰਧਰ ‘ਚ ਲੁੱਟਖੋਹ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ, ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਜਾਰੀ

154
0

ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਪਤੀ-ਪਤਨੀ ਆਪਣੀ ਐਕਟੀਵਾ ‘ਤੇ ਸਵਾਰ ਹੋ ਕੇ ਕਰਤਾਰਪੁਰ ਤੋਂ ਮੰਦਰ ਵਿੱਚ ਮੱਥਾ ਟੇਕ ਕੇ ਆਪਣੇ ਘਰ ਵਾਪਸ ਆ ਰਹੇ ਸੀ

ਬੀਤੀ ਦੇਰ ਰਾਤ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ ਅੰਮ੍ਰਿਤਸਰ ਮਾਰਗ ‘ਤੇ ਪੈਂਦੇ ਪਿੰਡ ਲਿੱਧੜਾਂ ਨਜ਼ਦੀਕ ਲੁੱਟ-ਖੋਹ ਦੀ ਵਾਰਦਾਤ ਦੌਰਾਨ ਵਾਪਰੇ ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।
ਭਾਵੇਂ ਕਿ ਇਲਾਜ ਕਰ ਰਹੇ ਡਾਕਟਰ ਵੱਲੋਂ ਜ਼ਖ਼ਮੀ ਸਾਬਕਾ ਬੈਂਕ ਮੁਲਾਜ਼ਮ ਅਸ਼ੋਕ ਸੇਠੀ ਵਾਸੀ ਫਰੈਂਡਸ ਕਾਲੋਨੀ, ਜਲੰਧਰ ਦੇ ਸਿਰ ਦਾ ਆਪਰੇਸ਼ਨ ਤਾਂ ਕਰ ਦਿੱਤਾ ਗਿਆ ਪਰ ਉਹ ਤੜਕਸਾਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਮੌਤ ਦੇ ਮੂੰਹ ਵਿੱਚ ਚਲਾ ਗਿਆ।
ਥਾਣਾ ਮਕਸੂਦਾਂ ਦੇ ਮੁਖੀ ਬਿਕਰਮ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਦੇਰ ਰਾਤ ਹੀ ਅਣਪਛਾਤੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਵਿਅਕਤੀਆਂ ਦੀ ਭਾਲ ਕਰਨ ਲਈ ਟੀਮ ਦਾ ਗਠਨ ਕਰ ਦਿੱਤਾ ਗਿਆ ਸੀ ਤੇ ਪੁਲਿਸ ਦੀ ਟੀਮ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਪਤੀ-ਪਤਨੀ ਆਪਣੀ ਐਕਟੀਵਾ ‘ਤੇ ਸਵਾਰ ਹੋ ਕੇ ਕਰਤਾਰਪੁਰ ਤੋਂ ਮੰਦਰ ਵਿੱਚ ਮੱਥਾ ਟੇਕ ਕੇ ਆਪਣੇ ਘਰ ਵਾਪਸ ਆ ਰਹੇ ਸੀ ਤਾਂ ਜਿਵੇਂ ਹੀ ਉਹ ਪਿੰਡ ਲਿੱਧੜਾਂ ਨਜ਼ਦੀਕ ਪੁੱਜੇ ਤਾਂ ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਐਕਟਿਵਾ ਦੇ ਪਿੱਛੇ ਬੈਠੀ ਔਰਤ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ।ਜਿਸ ਦੌਰਾਨ ਉਹਨਾਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਦੋਵੇਂ ਪਤੀ-ਪਤਨੀ ਸੜਕ ‘ਤੇ ਡਿੱਗ ਗਏ। ਐਕਟਿਵਾ ਚਲਾ ਰਹੇ ਅਸ਼ੋਕ ਸੇਠੀ ਗੰਭੀਰ ਜ਼ਖ਼ਮੀ ਹੋ ਗਏ ਸਨ।
ਅਸ਼ੋਕ ਸੇਠੀ ਦੀ ਮੌਤ ਦੀ ਖਬਰ ਸੁਣਦਿਆਂ ਸਾਰ ਹੀ ਉਹਨਾਂ ਦੇ ਪਰਿਵਾਰ ’ਚ ਸੋਗ ਦੀ ਲਹਿਰ ਦੇ ਨਾਲ ਉਨ੍ਹਾਂ ਦੀ ਪਤਨੀ ਮਧੂ ਸੇਠੀ ਨੇ ਭਰੇ ਮਨ ਨਾਲ ਕਿਹਾ ਕਿ ਦੈਂਤ ਲੁਟੇਰਿਆ ਨੇ ਉਸਦੇ ਪਤੀ ਨੂੰ ਨਿਗਲ ਲਿਆ ਹੈ।
Previous articleਹੀਰੋ ਵਰਗੀ ਲੁੱਕ, ਬੇਜ਼ੁਬਾਨਾਂ ਲਈ ਪਿਆਰ… ਦੇਸ਼ ‘ਚ ਲਾਂਚ ਕੀਤੀ ਪਹਿਲੀ ਸਸਤੀ ਕਾਰ; ਦੇਖੋ ਯਾਦਗਾਰੀ ਤਸਵੀਰਾਂ
Next articleCM ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ, ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਹੋਇਆ ਅੰਤ

LEAVE A REPLY

Please enter your comment!
Please enter your name here