Home Desh ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ, ਹਾਈ ਕੋਰਟ ਨੇ 1000 ਦੇ ਕਰੀਬ...

ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ, ਹਾਈ ਕੋਰਟ ਨੇ 1000 ਦੇ ਕਰੀਬ ਪਟੀਸ਼ਨਾਂ ਕੀਤੀਆਂ ਰੱਦ, 206 ਪਿੰਡਾਂ ਤੋੰ ਵੀ ਰੋਕ ਹਟਾਈ

21
0

ਹਾਈ ਕੋਰਟ ਨੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਾਈਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨਾਲ ਸਬੰਧਤ 1000 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ ‘ਚ ਸਪੱਸ਼ਟ ਹੈ ਕਿ ਭਲਕੇ ਸਵੇਰੇ 8 ਵਜੇ ਵੋਟਿੰਗ ਹੋਵੇਗੀ।
ਜ਼ਿਕਰਯਗ ਹੈ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਭਾਵ ਭਲਕੇ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ।

ਦੱਸ ਦੇਈਏ ਕਿ ਹਾਈ ਕੋਰਟ ਵਿੱਚ ਅੱਜ ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਹੋਈ ਸੀ। ਇਸ ਮੌਕੇ ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾਈ ਗਈ, ਜਿਨ੍ਹਾਂ ਦੀਆਂ ਚੋਣਾਂ ‘ਤੇ ਪਹਿਲਾਂ ਰੋਕ ਲੱਗੀ ਹੋਈ ਸੀ। ਉਸ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਜ਼ਿਕਰਯੋਗ ਹੈ ਕਿ ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਦੀਆਂ ਸਨ।

15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।
Previous articleKulhad Pizza Couple : ‘ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰੀ ਭਰੇਗਾ ਕੁਲ੍ਹੜ ਪੀਜ਼ਾ’ ਜੋੜਾ, ਨਿਹੰਗਾਂ ਵੱਲੋਂ ਮਿਲੀ ਧਮਕੀ
Next articleਸਖ਼ਤ ਸੁਰੱਖਿਆ ਨਾਲ Baba Siddique ਨੂੰ ਵਿਦਾਈ ਦੇਣ ਪਹੁੰਚੇ Salman Khan, ਅੱਖਾਂ ‘ਚ ਦਿਸਿਆ ਦਰਦ

LEAVE A REPLY

Please enter your comment!
Please enter your name here