ਹਰਪ੍ਰੀਤ ਸਿੰਘ (45) ਦੀ ਸ਼ਨਿਚਰਵਾਰ ਸਵੇਰੇ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ।
ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਗਿੱਲ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ (45) ਦੀ ਸ਼ਨਿਚਰਵਾਰ ਸਵੇਰੇ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਨਾਲ ਪੀੜਤ ਸਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਸੀ ਜਿੱਥੇ ਸ਼ਨਿਚਰਵਾਰ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਖਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਸ਼ਾਮ ਤਕ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਜਾਵੇਗਾ ਤੇ ਐਤਵਾਰ ਨੂੰ ਸਸਕਾਰ ਹੋਵੇਗਾ।