ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿੱਚ ਜਲਾਲਾਬਾਦ ਪੁਲਿਸ ਨੇ 2015 ਵਿੱਚ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ‘ਤੇ ਝੂਠੀ ਗਵਾਹੀ ਦੇਣ ਲਈ ਧਮਕੀਆਂ ਦੇਣ ਅਤੇ ਦਬਾਅ ਪਾਉਣ ਦਾ ਇਲਜ਼ਾਮ ਹੈ। ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਅਦਾਲਤ ਵਿੱਚ ਹੋਵੇਗੀ।
ਸੁਖਪਾਲ ਸਿੰਘ ਖਹਿਰਾ ਨੂੰ ਪਿਛਲੇ ਸਾਲ ਸਤੰਬਰ ਵਿੱਚ ਜਲਾਲਾਬਾਦ ਪੁਲਿਸ ਨੇ 2015 ਵਿੱਚ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ। 4 ਜਨਵਰੀ 2024 ਨੂੰ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।
ਜੇਲ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਕਪੂਰਥਲਾ ‘ਚ ਉਨ੍ਹਾਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਹਾਈਕੋਰਟ ਨੇ ਮੁੜ ਜ਼ਮਾਨਤ ਦੇ ਦਿੱਤੀ ਸੀ।
ਭੁਲੱਥ ਹਲਕੇ ਤੋਂ ਵਿਧਾਇਕ ਹਨ ਖਹਿਰਾ
ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਵਿਧਾਇਕ ਹਨ। ਦੱਸ ਦਈਏ ਕਿ ਉਨ੍ਹਾਂ ਨੂੰ 2024 ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਜਿਸ ਵਿੱਚ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣ ਪਿਆ। ਖਹਿਰਾਂ ਨੂੰ ਕਾਂਗਰਸ ਦਾ ਤੇਜਤਰਾਰ ਆਗੂ ਵੀ ਕਿਹਾ ਜਾਂਦਾ ਹੈ। ਕਾਂਗਰਸ ਪਾਰਟੀ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਵੀ ਰਹਿ ਚੁੱਕੇ ਹਨ। ਜੇਕਰ ਉਨ੍ਹਾਂ ਦੇ ਪਰਿਵਾਰ ਦੀ ਗੱਲ੍ਹ ਕਰੀਏ ਤਾਂ ਉਨ੍ਹਾਂ ਦੇ ਪਿਤਾ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਸਨ।