Home Desh Shiromani Akali ਦਲ ਨੂੰ ਵੱਡਾ ਝਟਕਾ, Sohan Singh Thandal ਭਾਜਪਾ ਚ ਸ਼ਾਮਿਲ Deshlatest NewsPanjabRajniti Shiromani Akali ਦਲ ਨੂੰ ਵੱਡਾ ਝਟਕਾ, Sohan Singh Thandal ਭਾਜਪਾ ਚ ਸ਼ਾਮਿਲ By admin - October 24, 2024 58 0 FacebookTwitterPinterestWhatsApp Shiromani Akali ਦਲ ਨੂੰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਅਤੇ ਮੰਤਰੀ Sohan Singh Thandal ਨੇ Shiromani Akali ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਅਕਾਲੀ ਦਲ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਹੋਇਆ ਹੈ, ਅਜਿਹੇ ਵਿੱਚ ਠੰਡਲ ਦਾ ਜਾਣਾ ਪਾਰਟੀ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਠੰਡਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। Sohan Singh Thandal ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਜਪਾ ਨੇ ਅਜੇ ਤੱਕ Hoshiarpur ਦੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਭਾਜਪਾ ਵੱਲੋਂ ਇੱਕ ਨਿੱਜੀ ਹੋਟਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਿਰਕਤ ਕਰ ਰਹੇ ਹਨ। ਜਿੱਥੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੰਭਵ ਹੈ ਕਿ ਭਾਜਪਾ ਅੱਜ ਸ਼ਾਮ ਤੱਕ ਚੱਬੇਵਾਲ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇ। Chabewalਤੋਂ 4 ਵਾਰ ਰਹੇ ਵਿਧਾਇਕ ਸਾਬਕਾ ਕੈਬਨਿਟ ਮੰਤਰੀ Sohan Singh Thandal ਚੱਬੇਵਾਲ ਸੀਟ ਤੋਂ 1997 ਤੋਂ 2017 ਤੱਕ ਚਾਰ ਵਾਰ ਵਿਧਾਇਕ ਚੁਣੇ ਗਏ ਸਨ। ਹਾਲਾਂਕਿ ਸਾਲ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ (ਹੁਣ ਆਮ ਆਦਮੀ ਪਾਰਟੀ ਚ) ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹਾਲਾਂਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ Hoshiarpur ਸੀਟ ਤੋਂ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ ਵੀ ਉਹਨਾਂ ਨੂੰ ਡਾ. ਰਾਜ ਕੁਮਾਰ ਚੱਬੇਵਾਲ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜ਼ਿਕਰਯੋਗ ਹੈ ਕਿ ਸਾਲ 2024 ਦੀ ਚੋਣ ਰਾਜ ਕੁਮਾਰ ਚੱਬੇਵਾਲ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ ਲੜੀ ਸੀ। ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਲਿਆ ਸੀ ਹਿੱਸਾ ਸਾਬਕਾ ਮੰਤਰੀ Sohan Singh Thandal ਨੇ ਮੰਗਲਵਾਰ ਨੂੰ Chandigarh ਵਿੱਚ ਹੋਈ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਿੱਸਾ ਲਿਆ ਸੀ। ਜਿਸ ਵਿੱਚ ਜ਼ਿਮਨੀ ਚੋਣਾਂ ਤੋਂ ਇਲਾਵਾ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਵੀ ਚਰਚਾ ਹੋਈ ਸੀ।