Home Desh ਜਸਵੰਤ ਸਿੰਘ ਸਿੰਘਪੁਰ ਦੀ ਅਗਵਾਈ ‘ਚ ਕਿਸਾਨਾਂ ਨੇ ਜਲੰਧਰ ਤੋਂ ਨਕੋਦਰ ਹਾਈਵੇ...

ਜਸਵੰਤ ਸਿੰਘ ਸਿੰਘਪੁਰ ਦੀ ਅਗਵਾਈ ‘ਚ ਕਿਸਾਨਾਂ ਨੇ ਜਲੰਧਰ ਤੋਂ ਨਕੋਦਰ ਹਾਈਵੇ ਕੀਤਾ ਜਾਮ, ਧਰਨੇ ‘ਤੇ ਬੈਠੇ ਕਿਸਾਨ ਆਗੂ

53
0

ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕਿਸਾਨਾਂ ਜਥੇਬੰਦੀਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ ਅਤੇ ਧਰਨਾ ਵੀ ਦਿੱਤਾ ਗਿਆ ਸੀ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਜਲੰਧਰ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਵਿੱਚ ਪ੍ਰਤਾਪਪੁਰਾ ਚੌਂਕ ‘ਚ ਧਰਨਾ ਲਾਇਆ ਗਿਆ। ਜਾਣਕਾਰੀ ਦਿੰਦੇ ਪ੍ਰਧਾਨ ਸਿੰਘਪੁਰ ਦੋਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਗਲਤੀਆਂ ਦੇ ਕਾਰਨ ਕਿਸਾਨਾਂ ਦਾ ਝੋਨਾ ਮੰਡੀਆਂ ਦੇ ਵਿੱਚ ਰੁਲ ਰਿਹਾ ਹੈ। ਨਾ ਕੋਈ ਲਿਫਟਿੰਗ ਦਾ ਕੰਮ ਚਲਦਾ ਹੈ ਨਾ ਹੀ ਮੰਡੀਆਂ ਦੇ ਵਿੱਚ ਬਾਰਦਾਨਾ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕਿਸਾਨਾਂ ਜਥੇਬੰਦੀਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ ਅਤੇ ਧਰਨਾ ਵੀ ਦਿੱਤਾ ਗਿਆ ਸੀ। ਜਿਸ ‘ਤੇ ਸਰਕਾਰ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਉਹਨਾਂ ਨੂੰ ਇਹ ਭਰੋਸਾ ਦਵਾਇਆ ਗਿਆ ਸੀ ਕਿ ਜਲਦ ਹੀ ਸਰਕਾਰ ਵੱਲੋਂ ਰੁਲ ਰਹੇ ਝੋਨੇ ਦੀ ਫਸਲ ਦਾ ਹੱਲ ਕਰ ਦਿੱਤਾ ਜਾਵੇਗਾ। ਪਰ ਅੱਜ ਫਿਰ ਕਾਫੀ ਦਿਨ ਬੀਤ ਜਾਣ ਤੋਂ ਬਾਅਦ ਝੋਨਾ ਮੰਡੀਆਂ ‘ਚੋਂ ਉਸੇ ਤਰ੍ਹਾਂ ਰੁਲ ਰਿਹਾ ਹੈ। ਅੱਜ ਵੀ ਕਿਸਾਨ ਸੜਕਾਂ ‘ਤੇ ਬੈਠਣ ਨੂੰ ਮਜਬੂਰ ਹਨ। ਉਹਨਾਂ ਦੱਸਿਆ ਕਿ ਮਾਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਕਿਸਾਨ ਬਹੁਤ ਪਰੇਸ਼ਾਨ ਹਨ। ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਝੂਠੇ ਵਾਅਦੇ ਜਿਸ ਕਰਕੇ ਅੱਜ ਵੀ ਕਿਸਾਨ ਮੰਡੀਆਂ ਤੇ ਸੜਕਾਂ ‘ਤੇ ਰੁਲ ਰਿਹਾ ਹੈ। ਹਾਈਵੇ ‘ਤੇ ਜਾਮ ਹੋਣ ਕਾਰਨ ਕਾਫੀ ਦੂਰ-ਦੂਰ ਤੱਕ ਰਾਹਗੀਰਾਂ ਦੀਆਂ ਲਾਈਨਾਂ ਲੱਗੀਆਂ ਹਨ । ਪ੍ਰਧਾਨ ਸਿੰਘਪੁਰ ਦੋਨਾਂ ਨੇ ਕਿਹਾ ਕਿ ਧਰਨੇ ਦੌਰਾਨ ਐਮਰਜੈਂਸੀ ਸੇਵਾਵਾਂ ਐਂਬੂਲੈਂਸ, ਵਿਦਿਆਰਥੀਆਂ ਅਤੇ ਹੋਰ ਜ਼ਰੂਰੀ ਜਾ ਰਹੇ ਕੰਮਾਂ ਤੇ ਰਾਹਗੀਰਾਂ ਨੂੰ ਨਹੀਂ ਰੋਕਿਆ ਜਾਵੇਗਾ। ਉਹਨਾਂ ਨੂੰ ਆਵਾਜਾਈ ਦੀ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਫਤਿਹਪੁਰ ਚੌਂਕੀ ਥਾਣਾ ਜਮਸ਼ੇਰ ਸਦਰ ਦੇ ਮੁਲਾਜ਼ਮ ਬੀ ਧਰਨੇ ‘ਤੇ ਮੌਜੂਦ ਸਨ।
Previous articleਕਿਸਾਨ ਜਥੇਬੰਦੀਆਂ ਵੱਲੋਂ ਦਾਣਾ ਮੰਡੀ ਭੋਗਪੁਰ ਵਿਖੇ ਲੱਗੇ ਧਰਨੇ ਨੂੰ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦਾ ਐਲਾਨ
Next articleਪ੍ਰਸਿੱਧ ਪੰਜਾਬੀ ਗਾਇਕ ਨੂੰ ਕਪੂਰਥਲਾ ਅਦਾਲਤ ਨੇ ਕੀਤਾ ਤਲਬ, ਜਾਣੋ ਕੀ ਹੈ ਮਾਮਲਾ

LEAVE A REPLY

Please enter your comment!
Please enter your name here