Home Desh ਅੱਜ ਜੇਲ੍ਹ ਤੋਂ ਬਾਹਰ ਆਉਣਗੇ ‘AAP’ ਵਿਧਾਇਕ ਗੱਜਣ ਮਾਜਰਾ, ਮਿਲੀ ਜ਼ਮਾਨਤ

ਅੱਜ ਜੇਲ੍ਹ ਤੋਂ ਬਾਹਰ ਆਉਣਗੇ ‘AAP’ ਵਿਧਾਇਕ ਗੱਜਣ ਮਾਜਰਾ, ਮਿਲੀ ਜ਼ਮਾਨਤ

20
0

ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।

ਆਮ ਆਦਮੀ ਪਾਰਟੀ (AAP) ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ED ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਕਰੀਬ 11 ਮਹੀਨਿਆਂ ਬਾਅਦ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜੇਲ ਤੋਂ ਬਾਹਰ ਆਉਣ ‘ਤੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ।
ਇਸ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਲੰਟੀਅਰ ਵੀ ਹਾਜ਼ਰ ਰਹਿਣਗੇ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖਿਲਾਫ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਨੂੰ ਈਡੀ ਨੇ 6 ਦਸੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ।
ਛਾਪੇਮਾਰੀ ਦੌਰਾਨ ਉਨ੍ਹਾਂ ਦੇ ਘਰੋਂ 32 ਲੱਖ ਰੁਪਏ ਦੀ ਨਕਦੀ, ਕੁਝ ਮੋਬਾਈਲ ਫੋਨ ਅਤੇ ਹਾਰਡ ਡਰਾਈਵ ਜ਼ਬਤ ਕੀਤੀ ਗਈ। ਹਾਲਾਂਕਿ, ਉਹ ਜ਼ਮਾਨਤ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਸੁਪਰੀਮ ਕੋਰਟ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਅਰਜ਼ੀ ਵਾਪਸ ਲੈ ਲਈ।
ਨਾਭਾ ਜੇਲ੍ਹ ਚ ਬੰਦ ਨੇ ਗੱਜਣ ਮਾਜਰਾ
‘ਆਪ’ ਵਿਧਾਇਕ ਗੱਜਣ ਮਾਜਰਾ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਨਾਭਾ ਜੇਲ ‘ਚ ਬੰਦ ਹੈ। ਹਾਲਾਂਕਿ, ਕੁਝ ਸਮਾਂ ਪਹਿਲਾਂ ਉਹ ਤਿਲਕ ਗਏ ਅਤੇ ਜੇਲ੍ਹ ਵਿੱਚ ਡਿੱਗ ਪਏ ਸੀ। ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਤੋਂ ਬਾਅਦ ਜਦੋਂ ਉਹ ਬੀਮਾਰ ਹੋ ਗਿਆ ਤਾਂ ਉਸ ਨੂੰ ਫਿਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਸਮੇਂ ਵਿਰੋਧੀ ਪਾਰਟੀਆਂ ਨੇ ਸਵਾਲ ਉਠਾਏ ਸਨ ਕਿ ਸਰਕਾਰ ਉਨ੍ਹਾਂ ਨੂੰ ਬੀਮਾਰੀ ਦੇ ਬਹਾਨੇ ਹਸਪਤਾਲ ‘ਚ ਦਾਖਲ ਕਰਵਾ ਕੇ ਵੀਆਈਪੀ ਟ੍ਰੀਟਮੈਂਟ ਦੇ ਰਹੀ ਹੈ। ਹਾਲਾਂਕਿ ਮਾਮਲਾ ਗਰਮ ਹੋਣ ਤੋਂ ਬਾਅਦ ਉਹਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ।
ਇਕ ਰੁਪਏ ਤਨਖਾਹ ਲੈਣ ਦਾ ਕੀਤਾ ਸੀ ਐਲਾਨ
ਜਦੋਂ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਇਸ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਚਰਚਾ ਵਿੱਚ ਆ ਗਏ। ਉਨ੍ਹਾਂ ਨੇ ਉਹਨਾਂ ਸਮੇਂ ਐਲਾਨ ਕੀਤਾ ਸੀ ਕਿ ਪੰਜਾਬ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਅਜਿਹੇ ‘ਚ ਉਹ ਪੂਰੀ ਤਨਖਾਹ ਨਹੀਂ ਲੈਣਗੇ। ਸਗੋਂ ਇੱਕ ਰੁਪਏ ਦੀ ਤਨਖ਼ਾਹ ਲੈਣਗੇ। ਤਾਂ ਜੋ ਪੰਜਾਬ ਦੇ ਖਜ਼ਾਨੇ ‘ਤੇ ਕੋਈ ਬੋਝ ਨਾ ਪਵੇ। ਉਸ ਦਾ ਇਹ ਕਦਮ ਕਾਫੀ ਸਮੇਂ ਤੋਂ ਚਰਚਾ ‘ਚ ਸੀ।
Previous articleਕੈਨੇਡਾ ‘ਚ ਵਿਗੜੇ ਹਾਲਾਤਾਂ ‘ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਟਰੂਡੋ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ
Next articleਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, NSA ਵਧਾਉਣ ਨੂੰ ਦਿੱਤੀ ਚੁਣੌਤੀ

LEAVE A REPLY

Please enter your comment!
Please enter your name here