Home Panjab Sidhu Moosewala ਦਾ ਸਭ ਤੋਂ ਖਾਸ ਗੀਤ ਦੀਵਾਲੀ ‘ਤੇ ਹੋਣ ਜਾ ਰਿਹਾ...

Sidhu Moosewala ਦਾ ਸਭ ਤੋਂ ਖਾਸ ਗੀਤ ਦੀਵਾਲੀ ‘ਤੇ ਹੋਣ ਜਾ ਰਿਹਾ ਰਿਲੀਜ਼

101
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ  ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਦਿੱਤੀ ਹੈ। ਮਾਤਾ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- “ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ, ਸੌਖਾ ਨਹੀਂ ਰਾਹ ਖਾਲ੍ਹੀ ਕਰਦੇ”।

सिद्धू मूसेवाला के गीत का पोस्टर।

(ਸਿੱਧੂ ਦੇ ਨਵੇਂ ਗੀਤ ਦਾ ਪੋਸਟਰ)

ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵਲੋਂ ਅਜੇ ਤਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸਰਚ ਕੀਤਾ ਜਾ ਰਿਹਾ ਹੈ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ  ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਸਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਈ ਸੀ। ਮੂਸੇਵਾਲਾ ਨੇ ਇਹ ਗੀਤ ਮਹਾਰਾਜਾ ਰਣਜੀਤ ਸਿੰਘ ਦੇ ਸੈਨਾਪਤੀ ਹਰੀ ਸਿੰਘ ਨਲਵਾ ਨੂੰ ਸਮਰਪਿਤ ਕੀਤਾ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਚੌਥਾ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ।

Previous articleਪੁੱਤ ਨੇ ਮਾਂ-ਪਿਓ ਨੂੰ ਦਿੱਤੀ ਬੇਰਹਿਮ ਮੌਤ
Next articleਇਜ਼ਰਾਈਲ-ਹਮਾਸ ਜੰਗ ਦੇ ਵਿਚਕਾਰ ਤੁਰਕੀ ਦੀ ਸੰਸਦ ਨੇ ਕੋਕੋ-ਕੋਲਾ ਅਤੇ ਨੈਸਲੇ ‘ਤੇ ਲਾਈ ਰੋਕ

LEAVE A REPLY

Please enter your comment!
Please enter your name here