Sukhbir Badal ਲੱਗਣ ਵਾਲੀ ਤਨਖਾਹ (ਧਾਰਮਿਕ ਸਜ਼ਾ) ਦਾ ਇੰਤਜ਼ਾਰ ਕਰ ਰਹੇ ਹਨ।
Shiromani Akali Dal ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ ਅਪੀਲ ਕੀਤੀ ਹੈ।
ਇਸ ਤੋਂ ਪਹਿਲਾਂ ਵੀ Sukhbir Badal ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਉਸ ਵੇਲੇ ਉਹਨਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਸੀ।
ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ। ਜਿਸ ਕਰਕੇ ਹੁਣ ਉਹਨਾਂ ਦੀ ਤਨਖਾਹ ਤੇ ਕੋਈ ਫੈਸਲਾ ਲੈ ਲਿਆ ਜਾਵੇ।
ਅਸਤੀਫੇ ਦਾ ਜ਼ਿਕਰ
Shri Akal Takht ਸਾਹਿਬ ਨੂੰ ਲਿਖੀ ਗਈ ਦੂਜੀ ਚਿੱਠੀ ਵਿੱਚ Sukhbir Singh Badal ਨੇ ਆਪਣੇ ਅਸਤੀਫੇ ਦਾ ਜ਼ਿਕਰ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਹੁਣ ਦਾਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੈਂ ਨਿਮਾਣੇ ਸਿੱਖ ਵਾਂਗ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣਾ ਚਾਹੁੰਦਾ ਹਾਂ।

ਅਕਾਲ ਤਖ਼ਤ ਸਾਹਿਬ ਤੇ ਨਹੀਂ ਜਾ ਸਕਦਾ ਤਨਖਾਹੀਆ
ਰਹਿਤ ਮਰਿਯਾਦਾ ਅਨੁਸਾਰ ਜਿਸ ਵਿਅਕਤੀ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਉਹ ਜਦੋਂ ਤੱਕ ਆਪਣੀ ਤਨਖਾਹ (ਧਾਰਮਿਕ ਸਜ਼ਾ) ਪੂਰੀ ਨਹੀਂ ਕਰ ਲੈਂਦਾ।