Home Desh ਦਸੰਬਰ ਤੋਂ ਪਹਿਲਾਂ ਹੋਵੇਗੀ ਪੰਚਾਇਤਾਂ ਦੀ ਮੀਟਿੰਗ, ਵਿਭਾਗ ਨੇ ਨੋਟਿਸ ਜਾਰੀ ਕਰ...

ਦਸੰਬਰ ਤੋਂ ਪਹਿਲਾਂ ਹੋਵੇਗੀ ਪੰਚਾਇਤਾਂ ਦੀ ਮੀਟਿੰਗ, ਵਿਭਾਗ ਨੇ ਨੋਟਿਸ ਜਾਰੀ ਕਰ ਦਿੱਤੇ ਆਦੇਸ਼

8
0

ਸਾਰੇ ਜ਼ਿਲ੍ਹਿਆਂ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਚਾਰਜ ਦੇਣ ਤੋਂ ਬਾਅਦ ਸਾਰੇ ਪੰਚਾਇਤ ਅਫ਼ਸਰਾਂ ਨੂੰ ਵਿਭਾਗ ਨੂੰ ਸਰਟੀਫਿਕੇਟ ਦੇਣਾ ਹੋਵੇਗਾ।

ਪੰਜਾਬ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਦੀ ਪਹਿਲੀ ਮੀਟਿੰਗ 1 ਦਸੰਬਰ ਤੱਕ ਹੋਵੇਗੀ। ਹਰ ਥਾਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। ਇਸ ਸਬੰਧੀ ਪੰਚਾਇਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਹਾਲਾਂਕਿ ਚਾਰ ਜ਼ਿਲ੍ਹਿਆਂ ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਮੁਕਤਸਰ ਵਿੱਚ ਸੰਹੁ ਚੁੱਕ ਸਮਾਗਮ ਨਹੀਂ ਕਰਵਾਇਆ ਗਿਆ ਸੀ।
ਕਿਉਂਕਿ ਵਿਧਾਨ ਸਭਾ ਜ਼ਿਮਨੀ ਚੋਣਾਂ ਕਾਰਨ ਚੋਣ ਜ਼ਾਬਤਾ ਲੱਗਾ ਹੋਇਆ ਸੀ। ਇਸ ਕਾਰਨ ਸਰਪੰਚਾਂ-ਪੰਚਾਂ ਦੀ ਸਹੁੰ ਨਹੀਂ ਚੁੱਕੀ ਜਾ ਸਕੀ। ਹੁਣ ਆਉਣ ਵਾਲੇ ਦਿਨਾਂ ਵਿੱਚ ਵਿਭਾਗ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਜਾਵੇਗਾ।
ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਚਾਇਤਾਂ ਦਾ ਕਾਰਜਕਾਲ ਪੰਚਾਇਤਾਂ ਦੀ ਪਹਿਲੀ ਮੀਟਿੰਗ ਤੋਂ ਪੰਜ ਸਾਲ ਦਾ ਮੰਨਿਆ ਜਾਂਦਾ ਹੈ।
ਅਜਿਹੇ ਵਿੱਚ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਟਿੰਗ ਵਿੱਚ ਦੇਰੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਵਧੀਕ ਸਕੱਤਰ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਚੁਣੇ ਗਏ ਸਰਪੰਚਾਂ ਨੂੰ ਰਿਕਾਰਡ ਅਤੇ ਪ੍ਰਾਪਰਟੀ ਚਾਰਜਿਜ਼ ਬਿਨਾਂ ਕਿਸੇ ਦੇਰੀ ਦੇ ਦਿੱਤੇ ਜਾਣਗੇ।
ਜੇਕਰ ਪੰਚਾਇਤਾਂ ਨੂੰ ਆਪਣੇ ਚਾਰਜ ਲੈਣ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਲਈ ਡੀਡੀਪੀਓ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਸਰਟੀਫਿਕੇਟ ਜਾਰੀ ਕਰਨ ਦੇ ਆਦੇਸ਼

ਸਾਰੇ ਜ਼ਿਲ੍ਹਿਆਂ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਚਾਰਜ ਦੇਣ ਤੋਂ ਬਾਅਦ ਸਾਰੇ ਪੰਚਾਇਤ ਅਫ਼ਸਰਾਂ ਨੂੰ ਵਿਭਾਗ ਨੂੰ ਸਰਟੀਫਿਕੇਟ ਦੇਣਾ ਹੋਵੇਗਾ। ਇਸ ਸਬੰਧੀ ਇੱਕ ਪ੍ਰੋਫਾਰਮਾ ਵੀ ਦਿੱਤਾ ਗਿਆ ਹੈ।
ਇਸ ਅਨੁਸਾਰ ਇਹ ਜਾਣਕਾਰੀ ਦੇਣੀ ਪਵੇਗੀ ਕਿ ਇਹ ਚਾਰਜ ਉਥੋਂ ਦੀਆਂ ਪੰਚਾਇਤਾਂ ਨੂੰ ਦਿੱਤਾ ਗਿਆ ਹੈ। ਸੂਬੇ ਵਿੱਚ 13 ਹਜ਼ਾਰ ਨਵੇਂ ਸਰਪੰਚ ਅਤੇ ਕਰੀਬ 95 ਹਜ਼ਾਰ ਪੰਚ ਚੁਣੇ ਗਏ ਹਨ।
Previous articleਅੰਮ੍ਰਿਤਸਰ ਦੀ ਸਾਰਾਗੜ੍ਹੀ ਪਾਰਕਿੰਗ ਚੋਂ ਮਿਲੇ ਮੱਛੀਆਂ ਨਾਲ ਭਰੇ ਲਿਫ਼ਾਫੇ, ਮਹੌਲ ਖਰਾਬ ਕਰਨ ਦਾ ਖ਼ਦਸਾ
Next articleBageshwar Dham ਦੀ Sanatan Hindu ਪਦਯਾਤਰਾ ‘ਚ ਸ਼ਾਮਲ ਹੋਏ Sanjay Dutt

LEAVE A REPLY

Please enter your comment!
Please enter your name here