Home Desh Ram Rahim ਨੂੰ ਮੁਆਫੀ ਦੇਣ ਦੇ ਮਾਮਲੇ ‘ਚ Manjinder Singh Sirsa ਤੋਂ... Deshlatest NewsPanjabRajniti Ram Rahim ਨੂੰ ਮੁਆਫੀ ਦੇਣ ਦੇ ਮਾਮਲੇ ‘ਚ Manjinder Singh Sirsa ਤੋਂ ਮੰਗਿਆ ਗਿਆ ਸਪੱਸ਼ਟੀਕਰਨ By admin - November 30, 2024 34 0 FacebookTwitterPinterestWhatsApp ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ Sukhbir Badal 2 ਵਾਰ Shri Akal Takht Sahib ਨੂੰ ਚਿੱਠੀ ਲਿਖ ਕੇ ਮੰਗ ਕਰ ਚੁੱਕੇ ਸਨ ਭਾਰਤੀ ਜਨਤਾ ਪਾਰਟੀ ਦੇ ਆਗੂ Manjinder Singh Sirsa ਨੂੰ ਵੀ 2 December ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਸਿੱਖ ਕੌਮ ਨਾਲ ਸਬੰਧਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹੋਰਨਾਂ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਇਨ੍ਹਾਂ ਮਾਮਲਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮੁੱਦੇ ਸ਼ਾਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ Jathedar Giani Raghbir Singh ਨੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਆਗੂਆਂ ਲਈ ਧਾਰਮਿਕ ਸਜ਼ਾ (ਤਨਖਾਹ) ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਮੀਟਿੰਗ ਦਾ ਉਦੇਸ਼ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਤੋਂ ਜਵਾਬਦੇਹੀ ਤੈਅ ਕਰਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਇਨਸਾਫ਼ ਯਕੀਨੀ ਬਣਾਉਣਾ ਹੈ। ਇਹ ਫੈਸਲਾ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਅਹਿਮ ਹੋਵੇਗਾ। ਮੰਤਰੀਆਂ ਨੂੰ ਪੇਸ਼ ਹੋਣ ਦੇ ਹੁਕਮ Jathedar Giani Raghbir Singh ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਰਕਾਰ ਵਿੱਚ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 2015 ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਅਤੇ ਮੌਜੂਦਾ ਪ੍ਰਧਾਨ Advocate Harjinder Singh Dhami ਨੂ ਬੁਲਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੇ ਮਾਮਲੇ ਤੇ ਸੁਆਲ ਜੁਆਬ ਕੀਤੇ ਜਾਣਗੇ। ਇਹਨਾਂ ਸੁਆਲ ਜਵਾਬਾਂ ਤੋਂ ਬਾਅਦ ਹੋ ਸਕਦਾ ਹੈ ਸਿੰਘ ਸਿੰਘ ਸਹਿਬਾਨ Sukhbir Badal ਅਤੇ ਅਕਾਲੀ ਦਲ ਦੀ ਸਰਕਾਰ ਦੇ ਮੰਤਰੀਆਂ ਨੂੰ ਵੀ ਸਜ਼ਾ ਦਿੱਤੀਆਂ ਜਾਣ। Manjinder Singh Sirsa ਨੂੰ ਵੀ ਸੰਮਨ ਅਕਾਲ ਤਖ਼ਤ ਸਾਹਿਬ ਨੇ DSGMC ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ Manjinder Singh Sirsa ਨੂੰ ਵੀ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਕੋਲ ਅਕਾਲੀ ਦਲ ਸਰਕਾਰ ਦੇ ਵਿੱਚ ਕੈਬਨਿਟ ਰੈਂਕ ਸੀ। ਮੰਨਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਮੁਆਫੀ ਦੇ ਮਾਮਲੇ ਵਿੱਚ ਵੀ ਉਹਨਾਂ ਕੋਲੋਂ ਸਵਾਲ ਜਵਾਬ ਹੋਣ। ਜੱਥੇਦਾਰਾਂ ਨੇ ਦਿੱਤਾ ਸਪੱਸ਼ਟੀਕਰਨ Jathedar Giani Raghbir Singh ਨੇ ਸਾਬਕਾ 3 ਸਾਬਕਾ ਜੱਥੇਦਾਰਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ ਜਿਨ੍ਹਾਂ ਨੇ ਰਾਮ ਰਹੀਮ ਨੂੰ ਮੁਆਫੀ ਦਿੱਤੀ ਸੀ। ਜਿਸ ਦੇ ਜਵਾਬ ਵਿੱਚ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ Jathedar Giani Iqbal Singh ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜ ਦਿੱਤਾ ਹੈ।