Home Desh ਵਿਸ਼ਵ ਬੈਂਕ ਦੇ ਅਧਿਕਾਰੀਆਂ ਨੂੰ ਮਿਲੇ Chief Minister Bhagwant Mann, ਆਰਥਿਕ...

ਵਿਸ਼ਵ ਬੈਂਕ ਦੇ ਅਧਿਕਾਰੀਆਂ ਨੂੰ ਮਿਲੇ Chief Minister Bhagwant Mann, ਆਰਥਿਕ ਚੁਣੌਤੀਆਂ ਨਾਲ ਨਿਪਟਣ ਲਈ ਮੰਗੀ ਮਦਦ

30
0

CM Bhagwant Mann ਨੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ

Punjab ਦੇ ਮੁੱਖ ਮੰਤਰੀ Bhagwant Mann ਨੇ Punjab ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਾ ਸਹਿਯੋਗ ਮੰਗਿਆ ਹੈ।

ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਭਾਰਤ ਵਿੱਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਿਊਮ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਸੀਐਮ ਮਾਨ ਨੇ ਖੁਦ ਸ਼ੁੱਕਰਵਾਰ ਰਾਤ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਮੁੱਖ ਮੰਤਰੀ Bhagwant Mann ਨੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ।

ਇਨ੍ਹਾਂ ਸੁਧਾਰਾਂ ਸਬੰਧੀ ਰਾਜ ਦੇ ਠੋਸ ਏਜੰਡੇ ਨੂੰ ਦਰਸਾਉਂਦੇ ਹੋਏ, ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਸੇਵਾਵਾਂ ਦੀ ਬਿਹਤਰ ਡਿਲੀਵਰੀ ‘ਤੇ ਧਿਆਨ ਕੇਂਦਰਿਤ ਕਰਨਾ ਹੈ।

ਮੁੱਖ ਮੰਤਰੀ Bhagwant Mann ਨੇ ਪ੍ਰਗਟਾਈ ਉਮੀਦ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿੱਤੀ ਸਹਾਇਤਾ Punjab ਦੀਆਂ ਵਿਕਾਸ ਤਰਜੀਹਾਂ ਨੂੰ ਹੋਰ ਮਜ਼ਬੂਤ ​​ਕਰੇਗੀ ਜਿਸ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਅਹਿਮ ਸਹਿਯੋਗ ਨਾਲ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਵੱਲ ਵੱਡਾ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ।

Bhagwant Mann ਨੇ ਕਿਹਾ ਕਿ ਸੂਬਾ ਸਰਕਾਰ ਲਈ ਵਾਤਾਵਰਨ ਇੱਕ ਤਰਜੀਹੀ ਖੇਤਰ ਹੈ ਅਤੇ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

World Bank ਨੇ ਵੀ ਭਰਿਆ ਹੁੰਗਾਰਾ

ਜਾਣਕਾਰੀ ਅਨੁਸਾਰ ਬੈਠਕ ਵਿੱਚ ਵਿਸ਼ਵ ਬੈਂਕ ਦੇ ਅਧਿਕਾਰੀਆਂ ਨੇਵਿੱਤੀ ਸੁਧਾਰਾਂ, ਡੇਟਾ ਸ਼ੇਅਰਿੰਗ, ਅਤੇ ਸਿਟੀ ਸੇਵਾਵਾਂ ‘ਤੇ ਸਹਿਯੋਗ ਕਰਨ ਦੀ ਇੱਛਾ ਜ਼ਾਹਰ ਕੀਤੀ।

Previous articleRam Rahim ਨੂੰ ਮੁਆਫੀ ਦੇਣ ਦੇ ਮਾਮਲੇ ‘ਚ Manjinder Singh Sirsa ਤੋਂ ਮੰਗਿਆ ਗਿਆ ਸਪੱਸ਼ਟੀਕਰਨ
Next articleNew Delhi ਤੋਂ New York ਤੱਕ Gold ਦੀ ਚਮਕ, ਚਾਂਦੀ ਵਿੱਚ ਵੀ ਹੋਇਆ ਜ਼ਬਰਦਸਤ ਵਾਧਾ

LEAVE A REPLY

Please enter your comment!
Please enter your name here