Home Desh SAD ਮੀਟਿੰਗ ਤੋਂ ਪਹਿਲਾਂ ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ Akali Dal Deshlatest NewsPanjabRajniti SAD ਮੀਟਿੰਗ ਤੋਂ ਪਹਿਲਾਂ ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ Akali Dal By admin - December 7, 2024 27 0 FacebookTwitterPinterestWhatsApp Shiromani Akali Dal ਨੇ ਅੱਜ Chandigarh ‘ਚ ਕੋਰ ਕਮੇਟੀ ਦੀ ਵੱਡੀ ਮੀਟਿੰਗ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ Chandigarh ‘ਚ ਕੋਰ ਕਮੇਟੀ ਦੀ ਵੱਡੀ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਜਦੋਂ ਕਿ ਪਿਛਲੇ ਮਹੀਨੇ ਹੋਈਆਂ ਉਪ ਚੋਣ ‘ਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੀਟਿੰਗ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਅੰਮ੍ਰਿਤਸਰ ਦੇ ਐਸਪੀ ਹਰਪਾਲ ਚੀਮਾ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਇਸ ਮੀਟਿੰਗ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਆਏ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 9 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਬੁਲਾਈ ਹੈ। ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਡਾ: ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀਆਂ 4 ਨਗਰ ਨਿਗਮਾਂ ਅਤੇ 45 ਨਿਗਮ ਚੋਣਾਂ ਲਈ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ।ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ 6 ਮਹੀਨਿਆਂ ਵਿੱਚ ਨਵੀਂ ਕਮੇਟੀ ਬਣਾਈ ਜਾਣੀ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਕਾਰਜਪ੍ਰਣਾਲੀ ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਦਲ ਨੂੰ ਤਾੜਨਾ ਕੀਤੀ ਸੀ। ਇੰਨਾ ਹੀ ਨਹੀਂ ਅਗਲੇ 6 ਮਹੀਨਿਆਂ ਵਿੱਚ ਨਵਾਂ ਅਕਾਲੀ ਦਲ ਬਣਾਉਣ ਅਤੇ ਇਸ ਦੌਰਾਨ ਨਿਯਮਾਂ ਅਨੁਸਾਰ ਨਵੇਂ ਚਿਹਰਿਆਂ ਦੀ ਚੋਣ ਕਰਨ ਦੇ ਹੁਕਮ ਵੀ ਦਿੱਤੇ ਗਏ। ਉਪ ਚੋਣ ‘ਚ AAP ਦੀ ਵੱਡੀ ਜਿੱਤ Punjab ਦੀਆਂ 4 ਵਿਧਾਨ ਸਭਾ ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ ਜਦਕਿ ਕਾਂਗਰਸ ਨੂੰ ਸਿਰਫ ਇਕ ਸੀਟ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ਬੇਸ਼ੱਕ ਇਸ ਉਪ ਚੋਣ ਤੋਂ ਦੂਰ ਰਿਹਾ ਪਰ ਭਾਜਪਾ ਨੂੰ ਇਸ ਦਾ ਲਾਭ ਨਹੀਂ ਮਿਲ ਸਕਿਆ। ਸਾਰੀਆਂ ਚਾਰ ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਤੀਜੇ ਸਥਾਨ ‘ਤੇ ਰਹੇ ਹਨ। ਖਾਸ ਗੱਲ ਇਹ ਹੈ ਕਿ ਜਿਨ੍ਹਾਂ ਤਿੰਨ ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ- ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ, ਤਿੰਨੋਂ ਸੀਟਾਂ ਕਾਂਗਰਸ ਕੋਲ ਸਨ।