Home Desh SGPC ਨੇ Sukhbir Badal ‘ਤੇ ਹਮਲੇ ਤੋਂ ਬਾਅਦ ਬੁਲਾਈ ਅੰਤਰਿਮ ਕਮੇਟੀ ਦੀ...

SGPC ਨੇ Sukhbir Badal ‘ਤੇ ਹਮਲੇ ਤੋਂ ਬਾਅਦ ਬੁਲਾਈ ਅੰਤਰਿਮ ਕਮੇਟੀ ਦੀ ਮੀਟਿੰਗ

25
0

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਜ਼ਾ ਮੁਆਫ਼ੀ ਲਈ ਡੇਰਾ ਸਿਰਸਾ ਸਾਧ ਵੱਲੋਂ ਦਿੱਤੇ 90 ਲੱਖ ਰੁਪਏ ਦੇ ਇਸ਼ਤਿਹਾਰ ‘ਤੇ ਵੀ ਟਿੱਪਣੀ ਕੀਤੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤਰਿਮ ਕਮੇਟੀ ਦੀ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ਅਤੇ ਉਨ੍ਹਾਂ ‘ਤੇ ਹਮਲੇ ਤੋਂ ਬਾਅਦ ਕਮੇਟੀ ਦੀ ਇਹ ਪਹਿਲੀ ਬੈਠਕ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ ‘ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਵੀ ਵਿਚਾਰੇ ਜਾਣੇ ਹਨ।
ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਇਸ ਐਲਾਨ ਤੋਂ ਬਾਅਦ ਅੰਤਰਿਮ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪੁੱਜੇ ਸਨ। ਉੱਧਰ, ਸੁਖਬੀਰ ਬਾਦਲ ਦੀ ਸਜ਼ਾ ਵੀ ਜਾਰੀ ਹੈ। ਤਿੰਨ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਹੁਣ ਆਪਣੀ ਸਜ਼ਾ ਪੂਰੀ ਕਰਨ ਲਈ ਦਮਦਮਾ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਜਾਣਾ ਪਵੇਗਾ।

13 ਦਸੰਬਰ ਨੂੰ ਪੂਰੀ ਹੋਵੇਗੀ ਸੁਖਬੀਰ ਬਾਦਲ ਦੀ ਸਜ਼ਾ

ਸੁਖਬੀਰ ਬਾਦਲ ਦੀ ਸਜ਼ਾ 3 ਦਸੰਬਰ ਨੂੰ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 13 ਦਸੰਬਰ ਨੂੰ ਖਤਮ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰ ਕਈ ਅਕਾਲੀ ਆਗੂਆਂ ਵੱਲੋਂ ਦਿੱਤੇ ਅਸਤੀਫ਼ਿਆਂ ਨੂੰ ਮਨਜੂਰ ਕਰਨ ਤੋਂ ਬਾਅਦ ਇਸਦੀ ਰਿਪੋਰਟ ਭੇਜਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਪਰ ਸਜ਼ਾ ਹੋਣ ਕਾਰਨ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨੂੰ ਮਨਜ਼ੂਰੀ ਦੇਣ ਅਤੇ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ ਅਤੇ ਉਨ੍ਹਾਂ ਦੀ ਇਸ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਵੀ ਕਰ ਲਿਆ ਹੈ।
ਉੱਧਰ, ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ ‘ਚ ਹੋਈ ਦੇਰੀ ਕਾਰਨ ਬਾਗੀ ਧੜਾ ਇਕ ਵਾਰ ਫਿਰ ਵੱਖਰਾ ਨਜ਼ਰ ਆਇਆ। ਬਾਗੀ ਧੜੇ ਨੇ ਸੁਖਬੀਰ ਬਾਦਲ ਦਾ ਅਸਤੀਫਾ ਮਨਜੂਰ ਨਾ ਕਰਕੇ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਬਾਦਲ ਸਰਕਾਰ ਨੂੰ 4 ਕੇਸਾਂ ਵਿੱਚ ਮਿਲੀ ਸਜ਼ਾ

1. ਰਾਮ ਰਹੀਮ ਖਿਲਾਫ ਸ਼ਿਕਾਇਤ ਵਾਪਿਸ – 2007 ‘ਚ ਸਲਾਬਤਪੁਰਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਰੰਪਰਾ ਦਾ ਪਾਲਣ ਕਰਦੇ ਹੋਏ ਉਨ੍ਹਾਂ ਵਰਗੇ ਕੱਪੜੇ ਪਾ ਕੇ ਅੰਮ੍ਰਿਤ ਛਕਾਉਣ ਦਾ ਸਵਾਂਗ ਰੱਚਿਆ ਸੀ। ਇਸ ‘ਤੇ ਰਾਮ ਰਹੀਮ ਖਿਲਾਫ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਪਰ ਬਾਦਲ ਸਰਕਾਰ ਨੇ ਉਸ ਨੂੰ ਸਜ਼ਾ ਦੇਣ ਦੀ ਬਜਾਏ ਇਹ ਕੇਸ ਵਾਪਸ ਲੈ ਲਿਆ।
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਦਿੱਤੀ ਮੁਆਫੀ – ਸ੍ਰੀ ਅਕਾਲ ਤਖਤ ਸਾਹਿਬ ਨੇ ਕਾਰਵਾਈ ਕਰਕੇ ਰਾਮ ਰਹੀਮ ਨੂੰ ਸਿੱਖ ਪੰਥ ‘ਚੋਂ ਛੇਕ ਦਿੱਤਾ ਸੀ। ਸੁਖਬੀਰ ਨੇ ਆਪਣਾ ਪ੍ਰਭਾਵ ਵਰਤ ਕੇ ਰਾਮ ਰਹੀਮ ਨੂੰ ਮੁਆਫ਼ ਕਰਵਾ ਦਿੱਤਾ। ਇਸ ਤੋਂ ਬਾਅਦ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਸਿੱਖਾਂ ਦੇ ਰੋਹ ਅਤੇ ਰੋਸ ਦਾ ਸਾਹਮਣਾ ਕਰਨਾ ਪਿਆ। ਆਖ਼ਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਫ਼ੈਸਲਾ ਵਾਪਸ ਲੈ ਲਿਆ।
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋਈ – ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਕੁਝ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੀੜ ਚੋਰੀ ਕਰ ਲਏ ਸਨ। ਫਿਰ 12 ਅਕਤੂਬਰ 2015 ਨੂੰ ਬਰਗਾੜੀ (ਫਰੀਦਕੋਟ) ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 110 ਅੰਗ ਚੋਰੀ ਕਰਕੇ ਬਾਹਰ ਸੁੱਟ ਦਿੱਤੇ ਗਏ। ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਫੈਲ ਗਿਆ। ਅਕਾਲੀ ਦਲ ਦੀ ਸਰਕਾਰ ਅਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਦੀ ਸਮੇਂ ਸਿਰ ਜਾਂਚ ਨਹੀਂ ਕੀਤੀ। ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਨਾਕਾਮ ਰਹੇ। ਇਸ ਕਾਰਨ ਪੰਜਾਬ ਦੇ ਹਾਲਾਤ ਵਿਗੜ ਗਏ ਹਨ।
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦਿਵਾ ਸਕੇ- ਅਕਾਲੀ ਦਲ ਦੀ ਸਰਕਾਰ ਨੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕੀਤਾ ਸੀ। ਉਨ੍ਹਾਂ ਨੂੰ ਸੂਬੇ ਵਿੱਚ ਝੂਠੇ ਪੁਲਿਸ ਮੁਕਾਬਲੇ ਕਰਵਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਦਾ ਦੋਸ਼ੀ ਮੰਨਿਆ ਜਾਂਦਾ ਸੀ। ਆਲਮ ਸੈਨਾ ਦਾ ਗਠਨ ਕਰਨ ਵਾਲੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਨੇ ਆਪਣੀ ਪਤਨੀ ਨੂੰ ਟਿਕਟ ਦੇ ਕੇ ਮੁੱਖ ਸੰਸਦੀ ਸਕੱਤਰ ਬਣਾਇਆ।
Previous article‘AAP’ ਦੀ ਦੂਜੀ ਲਿਸਟ ਜਾਰੀ, Jangpura ਤੋਂ Sisodia ਅਤੇ Patparganj ਤੋਂ ਅਵਧ ਓਝਾ ਨੂੰ ਟਿਕਟ
Next articleSukhbir Badal ਸਮੇਤ ਹੋਰ ਮੁੱਦਿਆ ‘ਤੇ ਹੋਈ SGPC ਦੀ ਮੀਟਿੰਗ ਖਤਮ, ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਝੋਕਣ ਦੀ ਮੰਗ

LEAVE A REPLY

Please enter your comment!
Please enter your name here