Home Desh Punjab ਦੇ ਸਕੂਲਾਂ ‘ਚ ਕਦੋਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ... Deshlatest NewsPanjabRajniti Punjab ਦੇ ਸਕੂਲਾਂ ‘ਚ ਕਦੋਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ Notification ਜਾਰੀ By admin - December 9, 2024 22 0 FacebookTwitterPinterestWhatsApp Schools ‘ਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ Punjab ਸਕੂਲ ਸਿੱਖਿਆ ਵਿਭਾਗ ਵੱਲੋਂ Notification ਜਾਰੀ ਕੀਤਾ ਗਿਆ ਹੈ। Punjab ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਕੂਲ ਦੇ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨੋਟਿਫਿਕੇਸ਼ਨ ਜਾਰੀ ਕੀਤਾ ਗਿਆ ਹੈ। Punjab ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਲ 2024 ਦੌਰਾਨ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਉੱਤਰੀ ਭਾਰਤ ਦੇ ਜ਼ਿਆਦਾਤਰ ਸਕੂਲਾਂ ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਰਗੇ ਸੂਬਿਆਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਦਾ ਐਲਾਨ 25 ਦੰਸਬਰ ਤੋਂ ਪਹਿਲਾਂ ਕੀਤਾ ਜਾਂਦਾ ਹੈ। ਦੱਸ ਦਈਏ ਕਿ ਪੰਜਾਬ ਵਿੱਚ 25 ਦਸੰਬਰ ਨੂੰ ਕ੍ਰਿਸਮਿਸ ਤੇ 27 ਦਸੰਬਰ ਨੂੰ ਸ਼ਹੀਦੀ ਸਭਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਛੁੱਟੀ ਵੀ ਹੋਵੇਗੀ। ਕੀ ਕਹਿਣਾ ਹੈ ਮੌਸਮ ਵਿਭਾਗ ਦਾ? ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧ ਸਕਦੀ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਦਿਨਾਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਪੰਜਾਬ ‘ਚ ਤਾਪਮਾਨ 1.6 ਡਿਗਰੀ ਅਤੇ ਚੰਡੀਗੜ੍ਹ ‘ਚ 2.6 ਡਿਗਰੀ ਘੱਟ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧੇਗੀ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।