Home Desh BJP ਨੇ Jalandhar ਦੇ 5 ਆਗੂਆਂ ਨੂੰ ਕੱਢਿਆ ਪਾਰਟੀ ਚੋਂ ਬਾਹਰ, AAP... Deshlatest NewsPanjabRajniti BJP ਨੇ Jalandhar ਦੇ 5 ਆਗੂਆਂ ਨੂੰ ਕੱਢਿਆ ਪਾਰਟੀ ਚੋਂ ਬਾਹਰ, AAP ‘ਚ ਹੋਣਗੇ ਸ਼ਾਮਲ! By admin - December 10, 2024 27 0 FacebookTwitterPinterestWhatsApp Jalandhar ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਪਾਰਟੀ ਤਬਦੀਲੀ ਅਤੇ ਕਾਰਵਾਈ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅੱਜ ਕਾਰਵਾਈ ਕਰਦਿਆਂ ਭਾਜਪਾ ਨੇ ਪੱਛਮੀ ਹਲਕੇ ਦੇ ਕਰੀਬ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਜਲੰਧਰ ਭਾਜਪਾ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇਹ ਫੈਸਲਾ ਲਿਆ ਹੈ। ਮੁਅੱਤਲ ਕੀਤੇ ਆਗੂਆਂ ਵਿੱਚ ਵਿਨੀਤ ਧੀਰ, ਸੌਰਭ ਸੇਠ, ਕੁਲਜੀਤ ਹੈਪੀ, ਗੁਰਮੀਤ ਚੌਹਾਨ ਅਤੇ ਅਮਿਤ ਲੁਧਰਾ ਸ਼ਾਮਲ ਹਨ। ਸਾਰੇ ਜਲੰਧਰ ਭਾਜਪਾ ਦੇ ਸਰਗਰਮ ਮੈਂਬਰ ਸਨ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਰਵਾਈ ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਸਾਰੇ ਆਗੂ ਕੁਝ ਦਿਨਾਂ ਤੋਂ ਇਕੱਠੇ ਹੋ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਸਨ। ਜਿਸ ਕਾਰਨ ਪੱਛਮੀ ਵਿਧਾਨ ਸਭਾ ਹਲਕੇ ਦਾ ਕਾਫੀ ਨੁਕਸਾਨ ਹੋ ਸਕਦਾ ਸੀ। ਭਾਜਪਾ ਨੇ ਸਾਰੇ ਤੱਥਾਂ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। AAP ‘ਚ ਸ਼ਾਮਲ ਹੋਣ ਦੀ ਹੈ ਚਰਚਾ ਇਹ ਵੀ ਚਰਚਾ ਹੈ ਕਿ ਸਾਰੇ ਆਗੂ ਜਲਦੀ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਸਾਰੇ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹਨ। ਹਾਲਾਂਕਿ ਆਗੂਆਂ ਵੱਲੋਂ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਇਸ ਸਬੰਧੀ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹਲਚਲ ਮਚ ਗਈ ਹੈ। 21 ਦਸੰਬਰ ਨੂੰ ਹੈ ਵੋਟਿੰਗ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। 11 ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 15 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਵੋਟਿੰਗ 21 ਦਸੰਬਰ ਨੂੰ ਹੋਵੇਗੀ, ਜੋ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। 21 ਦਸੰਬਰ ਦੀ ਸ਼ਾਮ ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਗਰ ਨਿਗਮ ਦੇ 381 ਵਾਰਡਾਂ ਅਤੇ 598 ਕੌਂਸਲ ਅਤੇ ਨਗਰ ਪੰਚਾਇਤ ਵਾਰਡਾਂ ਲਈ ਚੋਣਾਂ ਹੋਣਗੀਆਂ।