Home Desh Punjab ਦੇ ਖਿਡਾਰੀਆਂ ਲਈ ਸਰਕਾਰ ਦਾ ਐਲਾਨ, Punjab ਰਾਜ ਵਿਕਾਸ-ਪ੍ਰਮੋਸ਼ਨ ਆਫ ਸਪੋਰਟਸ...

Punjab ਦੇ ਖਿਡਾਰੀਆਂ ਲਈ ਸਰਕਾਰ ਦਾ ਐਲਾਨ, Punjab ਰਾਜ ਵਿਕਾਸ-ਪ੍ਰਮੋਸ਼ਨ ਆਫ ਸਪੋਰਟਸ ਐਕਟ ਹੋਵੇਗਾ ਲਾਗੂ

29
0

CM ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ‘ਪੰਜਾਬ ਸਟੇਟ ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ ਐਕਟ 2024’ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਰਤੀਆਂ ਜਾਂਦੀਆਂ ਚੰਗੀਆਂ ਪ੍ਰਥਾਵਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ।
ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਅਜਿਹੇ ਖਿਡਾਰੀਆਂ ਦੀ ਨਿਰਪੱਖ ਚੋਣ ਵੀ ਯਕੀਨੀ ਬਣਾਈ ਜਾ ਸਕੇਗੀ ਜੋ ਰਾਜ ਪੱਧਰ ‘ਤੇ ਆਪਣੇ ਜ਼ਿਲ੍ਹੇ ਜਾਂ ਆਪਣੇ ਸੂਬੇ ਦੀ ਰਾਸ਼ਟਰੀ ਪੱਧਰ ‘ਤੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ। ਸੀਐਮ ਨੇ ਕਿਹਾ ਕਿ ਇਸ ਨਾਲ ਖੇਡ ਐਸੋਸੀਏਸ਼ਨਾਂ ਨੂੰ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਨੇ ਦੱਸਿਆ ਕਿ ਇਸ ਐਕਟ ਤਹਿਤ ਹਰੇਕ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ। ਇਸ ਐਕਟ ਦੇ ਮੁਤਾਬ ਖਾਤੇ ਲਾਜ਼ਮੀ ਤੌਰ ‘ਤੇ ਇੱਕ ਚਾਰਟਰਡ ਅਕਾਊਂਟੈਂਟ ਦੁਆਰਾ ਰੱਖੇ ਜਾਣਗੇ ਤੇ ਸਾਰੇ ਖਰਚਿਆਂ ਤੇ ਆਮਦਨੀ ਦੇ ਸਰੋਤਾਂ ਦਾ ਸਾਲਾਨਾ ਬਿਆਨ 31 ਮਈ ਤੋਂ ਪਹਿਲਾਂ ਪ੍ਰਕਾਸ਼ਤ ਕੀਤਾ ਜਾਣਾ ਚਾਹੀਦਾ ਹੈ।
ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ
ਮੁੱਖ ਮੰਤਰੀ ਨੇ ਕਿਹਾ ਕਿ ਦਸਤਾਵੇਜ਼ ਤੇ ਖਾਤੇ ਡਾਇਰੈਕਟਰ ਸਪੋਰਟਸ, ਪੰਜਾਬ ਸਰਕਾਰ ਨੂੰ ਇਲੈਕਟ੍ਰਾਨਿਕ ਫਾਰਮੈਟ ਵਿੱਚ ਉਪਲਬਧ ਕਰਵਾਏ ਜਾਣਗੇ। ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਤੇ ਦੋ ਉੱਘੇ ਖਿਡਾਰੀ ਸ਼ਾਮਲ ਹੋਣਗੇ ਅਤੇ ਇਹ ਕਮੇਟੀ ਜ਼ਿਲ੍ਹੇ ਜਾਂ ਸੂਬੇ ਦੀ ਨੁਮਾਇੰਦਗੀ ਕਰਨ ਲਈ ਟੀਮ, ਖਿਡਾਰੀਆਂ ਦੀ ਚੋਣ ਕਰੇਗੀ। ਡਿਪਟੀ ਕਮਿਸ਼ਨਰ ਅਤੇ ਪ੍ਰਸ਼ਾਸਨਿਕ ਸਕੱਤਰ ਦੀ ਅਗਵਾਈ ਹੇਠ ਬਣੀ ਵਿਵਾਦ ਨਿਪਟਾਰਾ ਕਮੇਟੀ ਸੱਤ ਦਿਨਾਂ ਦੇ ਅੰਦਰ ਖਿਡਾਰੀਆਂ ਦੀ ਅਪੀਲ ਦਾ ਨਿਪਟਾਰਾ ਕਰੇਗੀ।
Previous articleLondon ਜਾ ਰਹੇ ਹੋ ਤਾਂ ਧਿਆਨ ਦਿਓ! AIR INDIA ਨੇ ਜਾਰੀ ਕੀਤੀ Travel Advisory
Next articleHigh Court ਨੇ ਸ਼ੰਭੂ-ਖਨੌਰੀ ਬਾਰਡਰ ਖੋਲ੍ਹਣ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

LEAVE A REPLY

Please enter your comment!
Please enter your name here