Home Desh Punjab ‘ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ ‘ਤੇ ਕਾਰਵਾਈ ਲਈ ਨਵੇਂ ਹੁਕਮ... Deshlatest NewsPanjab Punjab ‘ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ ‘ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ By admin - December 17, 2024 26 0 FacebookTwitterPinterestWhatsApp Punjab ਵਿੱਚ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ ਅਤੇ ਬਿਨਾਂ ਛੁੱਟੀ ਤੋਂ ਆਪਣੀ ਡਿਊਟੀ ਛੱਡ ਰਹੇ ਹਨ, ਅਜਿਹੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਪੰਜਾਬ ਦੇ ਸਕੂਲ ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਅਧਿਕਾਰਤ ਛੁੱਟੀ ਦੇ ਗੈਰ-ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ‘ਤੇ ‘ਨੋ ਵਰਕ ਨੋ ਪੇਅ’ ਨਿਯਮ ਲਾਗੂ ਹੋਵੇਗਾ। ਸਕੂਲਾਂ ਵਿੱਚ ਮੁਲਾਜ਼ਮਾਂ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ, ਫੀਲਡ ਦਫ਼ਤਰ ਅਤੇ ਸਕੂਲ ਦੇ ਕੰਮਾਂ ਵਿੱਚ ਵਿਘਨ ਪੈਣ ’ਤੇ ਚਿੰਤਾ ਪ੍ਰਗਟਾਈ ਗਈ ਹੈ।