Home Desh Punjab ਦੇ 15 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

Punjab ਦੇ 15 ਜ਼ਿਲ੍ਹਿਆਂ ‘ਚ ਧੁੰਦ ਤੇ ਸੀਤ ਲਹਿਰ ਦਾ ਅਲਰਟ

26
0

ਪੰਜਾਬ ਵਿੱਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ।

ਪੰਜਾਬ ਅਤੇ ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਇਸ ਸਮੇਂ ਕਾਫੀ ਜਿਆਦਾ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਅੱਜ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਹਾਲਾਂਕਿ ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ।

26 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ

ਅੱਜ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਤੇ ਹਨੇਰੀ ਦੀ ਵੀ ਸੰਭਾਵਨਾ ਹੈ।

ਪੰਜਾਬ ਦੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ

ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਕੂਲ 31 ਦਸੰਬਰ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਦਕਿ ਚੰਡੀਗੜ੍ਹ ਦੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ, ਭਵਿੱਖ ਵਿੱਚ ਇਨ੍ਹਾਂ ਵਿੱਚ ਵਾਧਾ ਹੋ ਸਕਦਾ ਹੈ ਅਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਆਦਿ ਹੋ ਸਕਦਾ ਹੈ।

ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਚੰਡੀਗੜ੍ਹ – ਅੱਜ ਸਵੇਰੇ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ – ਅੱਜ ਸਵੇਰੇ-ਸ਼ਾਮ ਧੁੰਦ ਛਾਈ ਰਹੇਗੀ। ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਲੁਧਿਆਣਾ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।
ਮੁਹਾਲੀ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।
Previous articleKhanna‘ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ
Next articlePakistan ਨੇ ਇਹ ਕੀ ਕੀਤਾ… ਹਵਾਈ ਹਮਲੇ ਵਿੱਚ ‘ਆਪਣੇ’ ਹੀ ਬੱਚੇ ਅਤੇ ਔਰਤਾਂ ਨੂੰ ਮਾਰੀਆਂ?

LEAVE A REPLY

Please enter your comment!
Please enter your name here