Home Desh Fatehgarh Sahib ਪਹੁੰਚੇ Aman Arora, ਕੈਬਨਿਟ ਮੰਤਰੀਆਂ ਸਮੇਤ ਹੋਏ ਨਤਮਸਤਕ Deshlatest NewsPanjabRajniti Fatehgarh Sahib ਪਹੁੰਚੇ Aman Arora, ਕੈਬਨਿਟ ਮੰਤਰੀਆਂ ਸਮੇਤ ਹੋਏ ਨਤਮਸਤਕ By admin - December 28, 2024 24 0 FacebookTwitterPinterestWhatsApp Aman Arora ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨ੍ਹਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਸ਼ਹੀਦੀ ਸਭਾ ਮੌਕੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਵੀ ਮੌਜ਼ੂਦ ਸਨ। ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ 25 ਦਸੰਬਰ ਤੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋਈ ਹੈ। ਬੁੱਧਵਾਰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ। ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ, ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿੱਚ ਹੋਰ ਕਿਤੇ ਵੀ ਨਹੀਂ ਮਿਲਦੀ। ਅਰੋੜਾ ਨੇ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨ੍ਹਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ। ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਅਤੇ ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਬੱਸੀ ਪਠਾਣਾਂ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਚੇਅਰਮੈਨ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਸਮੇਤ ਵੱਖ-ਵੱਖ ਅਹੁਦੇਦਾਰ ਹਾਜ਼ਰ ਸਨ।