Home Desh Congress ਨੇ CM Atishi ਖਿਲਾਫ Alka Lamba ਨੂੰ ਮੈਦਾਨ ‘ਚ ਉਤਾਰਿਆ Deshlatest NewsPanjabRajniti Congress ਨੇ CM Atishi ਖਿਲਾਫ Alka Lamba ਨੂੰ ਮੈਦਾਨ ‘ਚ ਉਤਾਰਿਆ By admin - January 3, 2025 23 0 FacebookTwitterPinterestWhatsApp Congress ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਲਕਾਜੀ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। Congress ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਲਕਾਜੀ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ Alka Lamba ਨੂੰ ਟਿਕਟ ਦਿੱਤੀ ਹੈ, ਉਹ ਕਾਲਕਾਜੀ ਸੀਟ ‘ਤੇ ਮੁੱਖ ਮੰਤਰੀ ਆਤਿਸ਼ੀ ਦਾ ਸਾਹਮਣਾ ਕਰੇਗੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਕਾਂਗਰਸ ਨੇ ਕਿਹਾ, ਕੇਂਦਰੀ ਚੋਣ ਕਮੇਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਲਈ 51-ਕਾਲਕਾਜੀ ਹਲਕੇ ਤੋਂ ਕਾਂਗਰਸ ਉਮੀਦਵਾਰ ਵਜੋਂ ਅਲਕਾ ਲਾਂਬਾ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। 2020 ਦੀਆਂ ਚੋਣਾਂ ‘ਚ ਤੀਜੇ ਨੰਬਰ ‘ਤੇ ਰਹੇ ਸਨ Alka Lamba ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ Alka Lamba ਨੇ Congress ਦੀ ਟਿਕਟ ‘ਤੇ ਚਾਂਦਨੀ ਚੌਕ ਸੀਟ ਤੋਂ ਚੋਣ ਲੜੀ ਸੀ। ਹਾਲਾਂਕਿ ਇੱਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਹਿਲਾਦ ਸਿੰਘ ਸਾਹਨੀ ਨੇ ਜਿੱਤ ਹਾਸਲ ਕੀਤੀ ਸੀ। ਇਸ ਚੋਣ ਵਿਚ Alka Lamba ਤੀਜੇ ਨੰਬਰ ‘ਤੇ ਰਹੇ ਸਨ। ਉੱਧਰ ਅਲਕਾ ਨੇ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕੀਤੀ ਸੀ। ਉਨ੍ਹਾਂ ਨੇ ਇਹ ਚੋਣ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲੜੀ ਸੀ। ਉਨ੍ਹਾਂ ਨੇ ਭਾਜਪਾ ਉਮੀਦਵਾਰ ਸੁਮਨ ਗੁਪਤਾ ਨੂੰ 18 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ।