Home Desh ਭਾਰਤ ‘ਚ HMPV Virus ਦਾ ਤੀਜਾ ਕੇਸ, Ahmedabad ‘ਚ 2 ਮਹੀਨੇ ਦਾ...

ਭਾਰਤ ‘ਚ HMPV Virus ਦਾ ਤੀਜਾ ਕੇਸ, Ahmedabad ‘ਚ 2 ਮਹੀਨੇ ਦਾ ਬੱਚਾ Positive

22
0

ਚੀਨ ‘ਚ HMPV ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ

ਚੀਨ ਵਿੱਚ HMPV ਵਾਇਰਸ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਚੀਨ ਵਿੱਚ ਇਸ ਵਾਇਰਸ ਨਾਲ ਵੱਡੀ ਗਿਣਤੀ ਵਿੱਚ ਬੱਚੇ ਸੰਕਰਮਿਤ ਹੋ ਰਹੇ ਹਨ। ਹਸਪਤਾਲਾਂ ਵਿੱਚ ਲੰਬੀਆਂ ਕਤਾਰਾਂ ਲੱਗਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਭਾਰਤ ਵਿੱਚ ਵੀ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਅਹਿਮਦਾਬਾਦ ‘ਚ 2 ਮਹੀਨੇ ਦੇ ਬੱਚੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਬੱਚੇ ਦਾ ਅਹਿਮਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨੇ ਦੀ ਬੱਚੀ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਦਕਿ 8 ਮਹੀਨੇ ਦੀ ਬੱਚੀ ਦਾ ਇਲਾਜ ਅਜੇ ਵੀ ਜਾਰੀ ਹੈ। ਦੋਹਾਂ ਨੂੰ ਬੁਖਾਰ ਹੋਣ ‘ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ICMR ਨੇ ਕਿਹਾ ਹੈ ਕਿ ਕੇਂਦਰ ਸਰਕਾਰ ਹਾਲਾਤ ‘ਤੇ ਨਜ਼ਰ ਰੱਖ ਰਹੀ ਹੈ। ICMR ਨੇ ਕਿਹਾ ਕਿ ਉਹ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਚੀਨ ਵਿੱਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਵਾਇਰਸ

ਚੀਨ ਵਿੱਚ HMPV ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਫੈਲਣ ਦੇ ਮੱਦੇਨਜ਼ਰ ਚੀਨ ਦੇ ਕਈ ਰਾਜਾਂ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਚੀਨ ਦੇ ਕਈ ਖੇਤਰਾਂ ਵਿੱਚ ਸਥਿਤੀ ਵਿਗੜ ਗਈ ਹੈ। ਚੀਨ ਵਿੱਚ ਇੱਕ ਵਾਰ ਫਿਰ ਮਾਸਕ ਦਾ ਦੌਰ ਵਾਪਸ ਆ ਗਿਆ ਹੈ। ਹਜ਼ਾਰਾਂ ਲੋਕ ਇਸ ਵਾਇਰਸ ਦਾ ਸ਼ਿਕਾਰ ਹਨ। ਬਜ਼ੁਰਗਾਂ ਅਤੇ ਬੱਚਿਆਂ ਵਿੱਚ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਹੀ ਹੈ। ਹਸਪਤਾਲਾਂ ਦੇ ਬਾਹਰ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਚਾਈਲਡ ਵਾਰਡ ਵਿੱਚ ਸਭ ਤੋਂ ਵੱਧ ਮਰੀਜ਼ ਹਨ।

ਚੀਨ ਦੇ ਹਾਲਾਤ ‘ਤੇ ਭਾਰਤ ਦੀ ਨਜ਼ਰ

ਚੀਨ ਦੀ ਸਥਿਤੀ ‘ਤੇ ਭਾਰਤ ਨਜ਼ਰ ਰੱਖ ਰਿਹਾ ਹੈ। ਭਾਰਤ ਸਰਕਾਰ ਵੀ ਇਸ ਵਾਇਰਸ ਨੂੰ ਲੈ ਕੇ ਚੌਕਸ ਹੋ ਗਈ ਹੈ। ਸਰਕਾਰ ਨੇ HMPV ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਸਰਕਾਰ ਨੇ ਸਾਹ ਸਬੰਧੀ ਲੱਛਣਾਂ ਅਤੇ ਇਨਫਲੂਐਂਜ਼ਾ ਦੇ ਮਾਮਲਿਆਂ ਦੀ ਨੇੜਿਓਂ ਨਿਗਰਾਨੀ ਕਰਨ ਲਈ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਐਮਪੀਵੀ ਕੇਸਾਂ ਦੀ ਜਾਂਚ ਕਰਨ ਵਾਲੀਆਂ ਲੈਬਾਂ ਦੀ ਗਿਣਤੀ ਵਧਾਈ ਜਾਵੇਗੀ, ICMR ਸਾਲ ਭਰ ਵਿੱਚ HMPV ਵਾਇਰਸ ਦੇ ਰੁਝਾਨਾਂ ਦੀ ਨਿਗਰਾਨੀ ਕਰੇਗੀ।
Previous articleJasprit Bumrah ਨੂੰ ਕੋਈ ਬਚਾਓ… ਕਰੀਅਰ ਖਤਰੇ ‘ਚ ਪਾ ਰਹੀ ਹੈ Team India!
Next articleਧੁੰਦ ਦਾ ਅਲਰਟ, ਬਾਰਿਸ਼ ਦੇ ਅਸਾਰ, ਜਾਣੋਂ ਕੀ ਹੈ ਤੁਹਾਡੇ ਸ਼ਹਿਰ ਦੇ ਮੌਸਮ ਦਾ ਹਾਲ

LEAVE A REPLY

Please enter your comment!
Please enter your name here