Home Desh ਧੁੰਦ ਦਾ ਅਲਰਟ, ਬਾਰਿਸ਼ ਦੇ ਅਸਾਰ, ਜਾਣੋਂ ਕੀ ਹੈ ਤੁਹਾਡੇ ਸ਼ਹਿਰ ਦੇ...

ਧੁੰਦ ਦਾ ਅਲਰਟ, ਬਾਰਿਸ਼ ਦੇ ਅਸਾਰ, ਜਾਣੋਂ ਕੀ ਹੈ ਤੁਹਾਡੇ ਸ਼ਹਿਰ ਦੇ ਮੌਸਮ ਦਾ ਹਾਲ

18
0

ਪੰਜਾਬ-ਚੰਡੀਗੜ੍ਹ ਦੇ ਇਲਾਕਿਆਂ ‘ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਵੈਸਟਰਨ ਡਿਸਟਰਬੈਂਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐਤਵਾਰ ਨੂੰ ਪਹਾੜਾਂ ‘ਚ ਭਾਰੀ ਬਰਫਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ‘ਚ ਬੀਤੀ ਸ਼ਾਮ ਤੋਂ ਬਾਅਦ ਹਲਕੀ ਬਾਰਿਸ਼ ਹੋਈ।
ਇਸ ਦੇ ਨਾਲ ਹੀ ਹੀਟ ਲਾਕ ਕਾਰਨ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਹੁਣ ਪੰਜਾਬ-ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ-ਚੰਡੀਗੜ੍ਹ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਰ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਪਹਾੜਾਂ ‘ਚ ਬਰਫਬਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਸਮਤਲ ਇਲਾਕਿਆਂ ‘ਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ, ਬਠਿੰਡਾ, ਲੁਧਿਆਣਾ, ਸੰਗਰੂਰ, ਬਰਨਾਲਾ, ਮਾਨਸਾ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕੁੱਝ ਥਾਵਾਂ ਤੇ ਵਧਿਆ ਤਾਪਮਾਨ

ਜ਼ਿਆਦਾਤਰ ਮੈਦਾਨੀ ਖੇਤਰ ਬੱਦਲਵਾਈ ਵਾਲੇ ਹਨ। ਜਿਸ ਕਾਰਨ ਪੰਜਾਬ-ਚੰਡੀਗੜ੍ਹ ‘ਚ ਹਾਟ ਲਾਕ ਦੀ ਸਥਿਤੀ ਪੈਦਾ ਹੋ ਗਈ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਅਤੇ ਚੰਡੀਗੜ੍ਹ ਵਿੱਚ 4.2 ਡਿਗਰੀ ਵੱਧ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.7 ਡਿਗਰੀ ਵੱਧ ਬਣਿਆ ਹੋਇਆ ਹੈ।

9 ਜਨਵਰੀ ਤੱਕ ਧੁੰਦ ਪੈਣ ਦੀ ਸੰਭਾਵਨਾ

ਵੈਸਟਰਨ ਡਿਸਟਰਬੈਂਸ ਦੇ ਐਕਟੀਵੇਟ ਹੋਣ ਕਾਰਨ ਇੱਕ ਮੈਦਾਨ ਬਣ ਗਿਆ ਹੈ। ਜਿਸ ਕਾਰਨ ਭਲਕੇ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਧੁੰਦ 9 ਜਨਵਰੀ ਤੱਕ ਜਾਰੀ ਰਹੇਗੀ। ਅੰਦਾਜ਼ਾ ਹੈ ਕਿ ਬਰਫਬਾਰੀ ਤੋਂ ਬਾਅਦ ਪਹਾੜੀ ਖੇਤਰਾਂ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ।

10 ਕੁ ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕੀਤੀ ਜਾਵੇ ਅੱਜ ਦੇ ਦਿਨ ਦੀ ਤਾਂ ਸੂਰਜ ਸਵੇਰੇ 7 ਵਜ ਕੇ 26 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 40 ਮਿੰਟ ਤੇ ਛਿਪ ਜਾਵੇਗਾ। ਇਸ ਅਨੁਸਾਰ ਅੱਜ ਕਰੀਬ ਸਵਾ ਕੁ 10 ਘੰਟਿਆਂ ਦਾ ਦਿਨ ਦਿਖਾਈ ਦੇਵੇਗਾ।
Previous articleਭਾਰਤ ‘ਚ HMPV Virus ਦਾ ਤੀਜਾ ਕੇਸ, Ahmedabad ‘ਚ 2 ਮਹੀਨੇ ਦਾ ਬੱਚਾ Positive
Next articleਸੰਕਟ ਚ Canada ਦੀ ਸਰਕਾਰ ਅਤੇ ਪ੍ਰਧਾਨ ਮੰਤਰੀ Trudeau, 48 ਘੰਟਿਆਂ ‘ਚ ਦੇਣਾ ਪੈ ਸਕਦਾ ਹੈ ਅਸਤੀਫਾ

LEAVE A REPLY

Please enter your comment!
Please enter your name here