Home Crime NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ ਰੱਖਿਆ 5 ਲੱਖ ਰੁਪਏ ਦਾ ਇਨਾਮ

22
0

NIA ਨੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ। ਦੱਸ ਦਈਏ ਕਿ ਹੈਪੀ ਪਾਸੀਆ ਚੰਡੀਗੜ੍ਹ ਵਿੱਚ ਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੈ।
ਇਸ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਲਈ ਨੰਬਰ ਜਾਰੀ ਕੀਤੇ ਗਏ ਹਨ। ਹਾਲ ਹੀ ‘ਚ ਚੰਡੀਗੜ੍ਹ ‘ਚ ਇੱਕ ਬੰਗਲੇ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।
11 ਸਤੰਬਰ 2024 ਨੂੰ ਕੋਠੀ ‘ਤੇ ਹੋਇਆ ਸੀ ਹਮਲਾ
ਪਿਛਲੇ ਸਾਲ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਦੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।
Previous articleਆਂਡੇ ਵੇਚਣ ਵਾਲੇ ਦੀ ਧੀ ਬਣੀ Punjab Cricket Team ਦੀ ਕਪਤਾਨ, ਪਿਤਾ ਨੇ ਇੰਝ ਪ੍ਰਗਟਾਈ ਖੁਸ਼ੀ
Next articleHMPV ‘ਤੇ ਸਿਹਤ ਵਿਭਾਗ ਚੌਕਸ, ਮੰਤਰੀ ਬਲਬੀਰ ਸਿੰਘ ਨੇ ਮਾਸਕ ਪਹਿਨਣ ਦੀ ਕੀਤੀ ਅਪੀਲ

LEAVE A REPLY

Please enter your comment!
Please enter your name here