Home Desh Shambhu Border ‘ਤੇ ਇੱਕ ਹੋਰ ਕਿਸਾਨ ਨੇ ਖਾਦਾ ਜ਼ਹਿਰ, ਹਸਪਤਾਲ ‘ਚ ਇਲਾਜ਼...

Shambhu Border ‘ਤੇ ਇੱਕ ਹੋਰ ਕਿਸਾਨ ਨੇ ਖਾਦਾ ਜ਼ਹਿਰ, ਹਸਪਤਾਲ ‘ਚ ਇਲਾਜ਼ ਦੌਰਾਨ ਤੋੜਿਆ ਦਮ

23
0

ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਬੀਤੇ 11 ਮਹੀਨੀਆਂ ਤੋਂ ਲਗਾਤਾਰ ਜਾਰੀ ਹੈ।

ਬੀਤੇ ਸਾਲ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਸੀ ਅਤੇ ਅੰਦੋਲਨ ਦਾ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਹੈ।
ਕਿਸਾਨਾਂ ਨੂੰ ਜਿਵੇਂ ਹੀ ਰੇਸ਼ਮ ਸਿੰਘ ਦੇ ਜ਼ੀਹਰ ਖਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ। ਮ੍ਰਿਤਕ ਕਿਸਾਨ ਨੇ ਹਸਪਤਾਲ ਵਿੱਚ ਇਲਾਜ਼ ਦੌਰਾਨ ਦਮ ਤੋੜ ਦਿੱਤਾ ਹੈ।

ਲੰਗਰ ਵਾਲੀ ਥਾਂ ਨੇੜੇ ਖਾਦੀ ਸਲਫਾਸ

ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਖਾ ਲਈ। ਇਸ ਬਾਰੇ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਤਾਂ ਰਸੇਸ਼ ਸਿੰਘ ਨੇ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲਈ ਨਿਕਲ ਗਏ।

ਕਿਸਾਨ ਰਣਜੋਧ ਸਿੰਘ ਨੇ ਵੀ ਕੀਤੀ ਸੀ ਖੁਦਕੁਸ਼ੀ

ਇਸ ਤੋਂ ਪਹਿਲਾਂ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਈ ਸੀ। ਉਸ ਦਿਨ ਦਿੱਲੀ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਉਹ ਨਾਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।
ਦੂਜੇ ਪਾਸੇ ਪੰਜਾਬ- ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਬੀਤੇ 45 ਦਿਨ ਤੋਂ ਡੱਲੇਵਾਲ ਮਰਨ ਵਰਤ ਤੇ ਬੈਠੇ ਹੋਏ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੇ ਕਿਸੇ ਨਾਲ ਵੀ ਮੁਲਾਕਾਤ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਡਾਕਟਰਾਂ ਦੀ ਇੱਕ ਟੀਮ 24 ਘੰਟਿਆਂ ਲਈ ਉਨ੍ਹਾਂ ਦੀ ਨਿਗਰਾਨੀ ਲਈ ਬੈਠੀ ਹੋਈ ਹੈ।

ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ

ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਹੁੰਦਾ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਦਾਰੀ ਹੋਵੇਗੀ। ਉਸ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੁੰ ਕੇਂਦਰ ਸਰਕਾਰ ਸੰਭਾਲ ਨਹੀਂ ਸਕੇਗੀ। ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ 8 ਸੁਣਵਾਈਆਂ ਹੋ ਚੁੱਕੀਆਂ ਹਨ। ਭਲਕੇ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ।
Previous articleਕੇਂਦਰ ਦੇ ਫੈਸਲੇ ਤੋਂ ਨਾਰਾਜ਼ Kultar Sandhawan: ਕਿਹਾ- Chandigarh ‘ਤੇ ਸਿਰਫ਼ Punjab ਦਾ ਹੱਕ
Next articleਕੀ England ਵਿੱਚ ਕਾਉਂਟੀ ਕ੍ਰਿਕਟ ਖੇਡਣਗੇ Virat Kohli

LEAVE A REPLY

Please enter your comment!
Please enter your name here