Home Desh Punjab-Chandigarh ‘ਚ 2 ਦਿਨਾਂ ਤੱਕ ਮੀਂਹ ਦਾ ਅਲਰਟ: ਚੱਲਣਗੀਆਂ ਠੰਡੀਆਂ ਹਵਾਵਾਂ

Punjab-Chandigarh ‘ਚ 2 ਦਿਨਾਂ ਤੱਕ ਮੀਂਹ ਦਾ ਅਲਰਟ: ਚੱਲਣਗੀਆਂ ਠੰਡੀਆਂ ਹਵਾਵਾਂ

15
0

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸਵੇਰ ਤੋਂ ਹੀ ਧੁੰਦ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਕੱਲ੍ਹ ਦੇ ਮੁਕਾਬਲੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਧੁੰਦ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਹਾਲਾਂਕਿ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਹੀਟ ਲਾਕ ਦੀ ਸਥਿਤੀ ਬਣੇਗੀ, ਰਾਤ ​​ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾਵੇਗਾ। ਪਰ 12 ਦਸੰਬਰ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਪੱਛਮੀ ਗੜਬੜ ਹੋਈ ਸਰਗਰਮ
ਮੌਸਮ ਵਿਗਿਆਨ ਕੇਂਦਰ ਮੁਤਾਬਕ ਪੱਛਮੀ ਗੜਬੜੀ ਈਰਾਨ ਵੱਲ ਸਰਗਰਮ ਹੋ ਗਈ ਹੈ। ਕੇਂਦਰ ਦੇ ਉਮਾਨਸ਼ੰਕਰ ਦਾਸ ਦੇ ਮੁਤਾਬਕ, ਜਿਵੇਂ ਹੀ ਪੱਛਮੀ ਗੜਬੜ ਪੂਰਬੀ ਏਸ਼ੀਆ ਤੋਂ ਆਉਣ ਵਾਲੀ ਨਮੀ ਨਾਲ ਟਕਰਾਏਗੀ, ਉੱਤਰੀ ਭਾਰਤ ਵਿੱਚ ਬੱਦਲ ਛਾਏ ਜਾਣਗੇ ਤੇ 11-12 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਧੂੰਦ ਤੋਂ ਵੀ ਰਾਹਤ ਮਿਲੇਗੀ।
ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
  • ਸੂਬੇ ਦੇ ਰਾਜਧਾਨੀ ਚੰਡੀਗੜ੍ਹ ਵਿੱਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ ਹੈ, ਦੁਪਹਿਰ ਬਾਅਦ ਮੌਸਮ ਸਾਫ ਹੁਣ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਅੰਮ੍ਰਿਤਸਰ ਵਿੱਚ ਕਾਫੀ ਧੁੰਦ ਦੇਖਣ ਨੂੰ ਮਿਲੀ, ਦੁਪਹਿਰ ਬਾਅਦ ਮੌਸਮ ਸਾਫ ਹੋ ਜਾਵੇਗਾ। ਤਾਪਮਾਨ 5 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਜਲੰਧਰ ਵਿੱਚ ਸਵੇਰੇ ਹਲਕੀ ਧੁੰਦ ਹੀ ਦੇਖਣ ਨੂੰ ਮਿਲੀ ਹੈ, ਦੁਪਹਿਰ ਬਾਅਦ ਮੌਸਮ ਸਾਫ ਹੋ ਜਾਵੇਗਾ। ਤਾਪਮਾਨ 5 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਲੁਧਿਆਣਾ ਵਿੱਚ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਦੁਪਹਿਰ ਬਾਅਦ ਮੌਸਮ ਸਾਫ ਹੋ ਜਾਵੇਗਾ। ਤਾਪਮਾਨ 5 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਪਟਿਆਲਾ ਵਿੱਚ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਦੁਪਹਿਰ ਬਾਅਦ ਮੌਸਮ ਸਾਫ ਹੋ ਜਾਵੇਗਾ। ਤਾਪਮਾਨ 6 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਮੁਹਾਲੀ ਵਿੱਚ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਦੁਪਹਿਰ ਬਾਅਦ ਮੌਸਮ ਸਾਫ ਹੋ ਜਾਵੇਗਾ। ਤਾਪਮਾਨ 8 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
Previous articleShambhu Border ਤੇ ਡੱਲੇਵਾਲ ‘ਤੇ ਅੱਜ SC ‘ਚ ਸੁਣਵਾਈ
Next articleAmritsar ਦੀ Gumtala ਚੌਕੀ ਬਾਹਰ ਧਮਾਕਾ, ਪੁਲਿਸ ਨੇ ਕਿਹਾ- ਗੱਡੀ ਦਾ ਰੇਡੀਏਅਟਰ ਫਟਿਆ

LEAVE A REPLY

Please enter your comment!
Please enter your name here