Home Desh Hardeep Singh Nijjar ਕਤਲ ਕਾਂਡ ‘ਚ ਕਿਸੇ ਵੀ ਮੁਲਜ਼ਮ ਨੂੰ ਨਹੀਂ...

Hardeep Singh Nijjar ਕਤਲ ਕਾਂਡ ‘ਚ ਕਿਸੇ ਵੀ ਮੁਲਜ਼ਮ ਨੂੰ ਨਹੀਂ ਮਿਲੀ ਜ਼ਮਾਨਤ

27
0

 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਵਿਰੁੱਧ ਕੇਸ ਰੱਦ ਹੋਣ ਤੋਂ ਬਾਅਦ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ

ਕੈਨੇਡਾ ਵਿੱਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ 4 ਭਾਰਤੀ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਝੂਠੀ ਦੱਸੀ ਜਾ ਰਹੀ ਹੈ। ਕੈਨੇਡਾ ਦੀ ਸਭ ਤੋਂ ਵੱਡੀ ਨਿਊਜ਼ ਏਜੰਸੀ CBC ਨਿਊਜ਼ ਨੇ ਇਹ ਦਾਅਵਾ ਕੀਤਾ ਹੈ ਕਿ ਭਾਰਤੀ ਮੀਡੀਆ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਸਾਰੀਆਂ ਖ਼ਬਰਾਂ ਝੂਠੀਆਂ ਹਨ। ਸਾਰੇ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਹੋਣੀ ਹੈ।
CBC ਨਿਊਜ਼ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਜੂਨ 2023 ‘ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁਲਜ਼ਮ ਚਾਰ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਖਿਲਾਫ਼ ਕੇਸ ਰੱਦ ਹੋਣ ਤੋਂ ਬਾਅਦ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਕਈ ਭਾਰਤੀ ਮੀਡੀਆ ਹਾਊਸਾਂ ਨੇ ਇਸ ਤਰ੍ਹਾਂ ਦੀ ਰਿਪੋਰਟ ਕੀਤੀ ਹੈ। ਖ਼ਬਰਾਂ ਵਿੱਚ ਸੀਬੀਸੀ ਨੇ ਕਈ ਭਾਰਤੀ ਨਿਊਜ਼ ਏਜੰਸੀਆਂ ਦਾ ਨਾਮ ਲੈ ਕੇ ਵੀ ਦਾਅਵਾ ਕੀਤਾ ਹੈ।
CBC ਨਿਊਜ਼ ਨੇ ਅੱਗੇ ਇਹ ਵੀ ਕਿਹਾ ਹੈ ਕਿ ਇਹ ਖ਼ਬਰਾਂ ਝੂਠੀਆਂ ਹਨ। ਨਿੱਝਰ ਦੇ ਕਿਸੇ ਵੀ ਮੁਲਜ਼ਮ ਨੂੰ ਹਿਰਾਸਤ ਤੋਂ ਰਿਹਾਅ ਨਹੀਂ ਕੀਤਾ ਗਿਆ ਹੈ। ਸੀਬੀਸੀ ਨਿਊਜ਼, ਬੀਸੀ ਪ੍ਰੌਸੀਕਿਊਸ਼ਨ ਸਰਵਿਸ ਦੀ ਐਨ ਸੀਮੋਰ ਦਾ ਹਵਾਲਾ ਦਿੰਦੇ ਹੋਏ, ਦਾਅਵਾ ਕੀਤਾ ਹੈ। ਇਹ ਸੱਚ ਨਹੀਂ ਹੈ ਕਿ ਚਾਰੇ ਮੁਲਜ਼ਮਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਚਾਰੇ ਮੁਲਜ਼ਮ ਹਿਰਾਸਤ ‘ਚ ਹਨ ਤੇ ਹਿਰਾਸਤ ‘ਚ ਹੀ ਰਹਿਣਗੇ। ਅਗਲੀ ਅਦਾਲਤ ‘ਚ ਪੇਸ਼ੀ 11 ਫਰਵਰੀ ਨੂੰ ਇੱਕ ਪ੍ਰੀ-ਟਰਾਇਲ ਕਾਨਫਰੰਸ ਹੈ ਤੇ ਉਹ 12 ਫਰਵਰੀ ਨੂੰ ਵੀ ਅਦਾਲਤ ‘ਚ ਪੇਸ਼ ਹੋਣਗੇ।

ਇਸ ਤਰ੍ਹਾਂ ਹੋਇਆ ਸੀ ਹਰਦੀਪ ਸਿੰਘ ਦਾ ਕਤਲ

ਨਿੱਝਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰੂਨਾਨਕ ਸਿੱਖ ਗੁਰਦੁਆਰੇ ਨੇੜੇ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਦਿੱਤੀ ਸੀ। ਨਿੱਝਰ ਇਸ ਗੁਰਦੁਆਰੇ ਦਾ ਮੁਖੀ ਵੀ ਸੀ। ਉਹ ਗੁਰਦੁਆਰੇ ਦੇ ਬਾਹਰ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ। ਇਸ ਤੋਂ ਬਾਅਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ।
ਨਿੱਝਰ ਨੂੰ ਕਾਰ ਤੋਂ ਬਾਹਰ ਨਿਕਲਣ ਦਾ ਸਮਾਂ ਨਹੀਂ ਮਿਲਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ, ਹਾਲਾਂਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੀ ਹੱਤਿਆ ਦਾ ਦੋਸ਼ ਭਾਰਤੀ ਏਜੰਟਾਂ ‘ਤੇ ਲਗਾਇਆ ਸੀ। ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਖਟਾਸ ਆ ਗਈ ਹੈ। ਹਾਲਾਂਕਿ, ਹੁਣ ਮੁਲਜ਼ਮਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ, ਸਰਕਾਰ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
Previous articleGovernor ਨੂੰ ਮਿਲਿਆ AAP ਦਾ ਵਫ਼ਦ, ਚੀਮਾ ਬੋਲੇ- Punjab ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ
Next articleਕੁੰਦਨ ਗੋਗੀਆ ਨੂੰ ਮਿਲੀ ਮੇਅਰ ਦੀ ਕੁਰਸੀ, Patiala ਨਗਰ ਨਿਗਮ ‘ਚ AAP ‘ਸਰਕਾਰ’

LEAVE A REPLY

Please enter your comment!
Please enter your name here